ਪੰਜਾਬ ਵਿੱਚ ਗੈਸ ਪਾਈਪਲਾਈਨ ਵਿਛਾਉਣ ਦੇ ਮਾਮਲੇ ਵਿੱਚ ਹਾਈਕੋਰਟ ਵੱਲੋਂ ਸਖ਼ਤ ਹਿਦਾਇਤਾਂ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਜਰਾਤ ਤੋਂ ਬਠਿੰਡਾ ਰਿਫਾਇਨਰੀ ਤੱਕ ਗੈਸ ਪਾਈਪਲਾਈਨ ਵਿਛਾਉਣ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਗੈਸ ਪਾਈਪ ਲਾਈਨ ਦਾ ਕੰਮ 27 ਦਸੰਬਰ ਤੱਕ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਹਾਈਕੋਰਟ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਵੀ ਕਿਸਾਨਾਂ ਲਈ ਨਵਾਂ ਮੁਆਵਜ਼ਾ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਨੂੰ ਗੈਸ ਪਾਈਪ ਲਾਈਨ ਵਿਛਾਉਣ ਦਾ ਕੰਮ 27 ਦਸੰਬਰ ਤੱਕ ਹਰ ਹਾਲਤ ਵਿੱਚ ਮੁਕੰਮਲ ਕਰਨ ਦੇ ਹੁਕਮ ਇਸ ਲਈ ਦਿੱਤੇ ਗਏ ਹਨ ਕਿਉਂਕਿ ਇਸ ਪ੍ਰਾਜੈਕਟ ਵਿੱਚ ਲਗਾਤਾਰ ਦੇਰੀ ਹੋ ਰਹੀ ਸੀ। ਕਿਸਾਨਾਂ ਨੇ ਅਦਾਲਤ ’ਚ ਦੱਸਿਆ ਸੀ ਕਿ ਉਨ੍ਹਾਂ ਨੂੰ ਉਚਿਤ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਇਸ ‘ਤੇ ਹਾਈਕੋਰਟ ਨੇ ਹਦਾਇਤ ਕੀਤੀ ਕਿ ਕਿਸਾਨ ਆਪਣੀਆਂ ਮੰਗਾਂ ਡੀਸੀ ਸਾਹਮਣੇ ਰੱਖਣ।

Read News Paper

Related articles

spot_img

Recent articles

spot_img