ਚੰਡੀਗੜ੍ਹ/ਪੰਜਾਬ ਪੋਸਟ
ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ।
ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ – ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਅਤੇ ਉਹਨਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ।
ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

Published: