ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਮੈਚ ਵਿੱਚ ਭਾਰਤੀ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਜਿੱਤ ਵੱਲ ਤੋਰਿਆ।
ਹਾਕੀ ਜੇਤੂਆਂ ਨੂੰ ਇੱਕ-ਇੱਕ ਕਰੋੜ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ

Published: