ਸੋਸ਼ਲ ਮੀਡੀਆ ਉੱਤੇ ਨਜ਼ਰ ਆਉਣ ਵਾਲੇ ਹਨੀ ਸੇਠੀ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ

Published:

Rate this post
  • ਇੱਕ ਲੜਕੀ ਦੀਆਂ ਤਸਵੀਰਾਂ ਦੇ ਨਾਲ ਛੇੜਛਾੜ ਦਾ ਮਾਮਲਾ

ਦੁੱਗਰੀ/ਪੰਜਾਬ ਪੋਸਟ
ਸੋਸ਼ਲ ਮੀਡੀਆ ‘ਤੇ ਕਈ ਮਸਲਿਆਂ ਸਬੰਧੀ ਅਕਸਰ ਹੀ ਆਪਣੀ ਗੱਲ ਵੀਡੀਓ ਜ਼ਰੀਏ ਕਹਿਣ ਵਾਲੇ ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਸ ਵੱਲੋਂ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਹਨੀ ਸੇਠੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਨਵਜੀਤ ਕੌਰ ਨਾਂਅ ਦੀ ਇੱਕ ਕੁੜੀ ਦੀਆਂ ਤਸਵੀਰਾਂ ਦੇ ਨਾਲ ਛੇੜਛਾੜ ਕੀਤੀ ਹੈ। ਇਸ ਨੂੰ ਲੈ ਕੇ ਕੁੜੀ ਵੀ ਮੀਡੀਆ ਸਾਹਮਣੇ ਆਈ ਜਿਸ ਨੇ ਕਿਹਾ ਕਿ ਉਹ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਈ ਹੈ। ਉਨ੍ਹਾਂ ਕਿਹਾ ਕਿ ਹਨੀ ਸੇਠੀ ਅਤੇ ਉਸ ਦੇ ਇੱਕ ਹੋਰ ਸਾਥੀ ਵੱਲੋਂ ਉਸ ਨੂੰ ਕਥਿਤ ਤੌਰ ਉੱਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਸ ਦੀ ਤਸਵੀਰ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਉਸ ਦੀਆਂ ਤਸਵੀਰਾਂ ‘ਤੇ ਗਲਤ ਟਿੱਪਣੀਆਂ ਵੀ ਕੀਤੀਆਂ ਗਈਆਂ ਹਨ। ਜਿਸ ਦੀ ਸ਼ਿਕਾਇਤ ਉਸ ਨੇ ਲੁਧਿਆਣਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਲੁਧਿਆਣਾ ਪੁਲਸ ਨੇ ਹਨੀ ਸੇਠੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

Read News Paper

Related articles

spot_img

Recent articles

spot_img