ਪੰਜਾਬ ਪੋਸਟ/ਬਿਓਰੋ
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਉਨ੍ਹਾਂ ਦੇ ਪੁੱਤਰ ਅਤੇ ਨੂੰਹ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਆਪਣਾ ਪਹਿਲਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੱਚਿਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਬੱਚਿਆਂ ਬਾਰੇ ਉਨ੍ਹਾਂ ਤੋਂ ਪੁੱਛੋ ਮੈਂ ਉਨ੍ਹਾਂ ਨੂੰ ਰੋਕਿਆ ਸੀ ਕਿ ਤੁਸੀਂ ਨਾ ਜਾਓ ਪਰ ਬਾਕੀ ਉਨ੍ਹਾਂ ਦੀ ਮਰਜ਼ੀ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਹਲਕਾ ਮੌੜ ਦਾ ਇੰਚਾਰਜ ਬਦਲਣ ‘ਤੇ ਸਵਾਲ ਪੁੱਛੇ ਜਾਣ ‘ਤੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਦੇ ਕੋਲ ਹਲਕਾ ਇੰਚਾਰਜ ਬਦਲਣ ਦਾ ਅਧਿਕਾਰ ਹੈ। ਸਿਕੰਦਰ ਸਿੰਘ ਮਲੂਕਾ ਨੇ ਭਵਿੱਖ ‘ਚ ਕਿਸੇ ਹੋਰ ਪਾਰਟੀ ‘ਚ ਸ਼ਾਮਿਲ ਹੋਣ ਬਾਰੇ ਪੁੱਛੇ ਗਏ ਸਵਾਲ ‘ਤੇ ਕਿਹਾ ਕਿ ਮੈਂ ਅਕਾਲੀ ਦਲ ‘ਚ ਹਾਂ, ਕਿਤੇ ਹੋਰ ਜਾਵਾਂਗਾ ਤਾਂ ਤੁਸੀਂ ਮੈਥੋਂ ਇਹ ਸਵਾਲ ਪੁੱਛਿਓ।
ਤੁਹਾਨੂੰ ਦੱਸ ਦਈਏ ਕਿ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਅਕਾਲੀ ਦਲ ਛੱਡ ਕੇ ਆਪਣੀ ਪਤਨੀ ਪਰਮਪਾਲ ਕੌਰ ਮਲੂਕਾ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।