ਪੰਜਾਬ ਸਰਕਾਰ ਦੀ ਅਹਿਮ ਕੈਬਿਨੇਟ ਮੀਟਿੰਗ ਅੱਜ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਪਿਛਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸ਼ਹੀਦੀ ਸਮਾਗਮਾਂ ਅਤੇ ਵਿਧਾਨ ਸਭਾ ਸੈਸ਼ਨ ਉਪਰੰਤ ਪੰਜਾਬ ਸਰਕਾਰ ਮੁੜ ਆਮ ਕੰਮ ਕਾਜ ਵੱਲ ਪਰਤ ਰਹੀ ਹੈ। ਇਸ ਤਹਿਤ ਅੱਜ ਸ਼ੁੱਕਰਵਾਰ ਯਾਨੀ 28 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11:30 ਵਜੇ ਸੱਦੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਰਕਾਰ ਕਈ ਅਹਿਮ ਏਜੰਡਿਆਂ ‘ਤੇ ਮੋਹਰ ਲਗਾ ਸਕਦੀ ਹੈ ਅਤੇ ਸੂਬੇ ਦੇ ਹਿੱਤ ਵਿਚ ਕੋਈ ਵੱਡਾ ਫੈਸਲਾ ਵੀ ਲਿਆ ਜਾ ਸਕਦਾ ਹੈ। ਇਸ ਦਰਮਿਆਨ ਲੰਘੇ ਕੱਲ ਪੰਜਾਬ ਸਰਕਾਰ ਦੀ ਤਰਫੋਂ ਰਜਿਸਟਰੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਫਤਹਿਗੜ੍ਹ ਸਾਹਿਬ ਤੋਂ ‘ਈਜ਼ੀ ਰਜਿਸਟਰੀ’ ਸੇਵਾ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ।

Read News Paper

Related articles

spot_img

Recent articles

spot_img