ਨਵੀਂ ਦਿੱਲੀ/ਪੰਜਾਬ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਟੈਲੀਫੋਨ ’ਤੇ ਚਰਚਾ ਕੀਤੀ। ਇਸ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਇਰਾਦੇ ਜਾਹਿਰ ਕੀਤੇ। ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਤੋਂ ਬਾਅਦ ਕਿਹਾ ਕਿ ਦੋਵੇਂ ਦੇਸ਼ ਆਲਮੀ ਸ਼ਾਂਤੀ ਅਤੇ ਸੁਰੱਖਿਆ ਲਈ ਭਰੋਸੇਯੋਗ ਸਾਥੀ ਹਨ।
ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਲਿਖਿਆ, ‘ਆਪਣੇ ਸਨਮਾਨਿਤ ਮਿੱਤਰ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਗੱਲ ਕਰਕੇ ਬਹੁਤ ਹੀ ਖੁਸ਼ੀ ਮਹਿਸੂਸ ਹੋਈ। ਉਨ੍ਹਾਂ ਦੇ ਦੂਜੇ ਕਾਰਜਕਾਲ ਲਈ ਉਨ੍ਹਾਂ ਨੂੰ ਮੇਰੀ ਵਧਾਈ।’ ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਅਮਰੀਕਾ ਭਲਾਈ, ਖੁਸ਼ਹਾਲੀ ਅਤੇ ਸੁਰੱਖਿਆ ਲਈ ਸਾਂਝੇ ਉਦੇਸ਼ਾਂ ਨੂੰ ਸਧਾਰਨ ਕਰਨ ਲਈ ਮਿਲ ਕੇ ਕੰਮ ਕਰਦੇ ਰਹਿਣਗੇ।
ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਵਿਚਾਲੇ ਟੈਲੀਫੋਨ ’ਤੇ ਮਹੱਤਵਪੂਰਨ ਗੱਲਬਾਤ

Published: