ਕੈਨਬਰਾ/ਪੰਜਾਬ ਪੋਸਟ
ਆਸਟਰੇਲੀਆ ਦੇਸ਼ ਵਿੱਚ ਇੱਕ ਨਵੀਂ ਪਹਿਲ ਕਦਮੀ ਤਹਿਤ ਓਥੋਂ ਦੀ ਸੰਚਾਰ ਮੰਤਰੀ ਨੇ ਸੰਸਦ ਵਿਚ ਇਕ ਅਜਿਹਾ ਕਾਨੂੰਨ ਪੇਸ਼ ਕੀਤਾ, ਜਿਸ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ ਰਹੇਗੀ। ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਕਿਹਾ ਕਿ ਇਨ੍ਹੀਂ ਦਿਨੀਂ ਮਾਪਿਆਂ ਲਈ ਆਨਲਾਈਨ ਸੁਰੱਖਿਆ ਵੱਡੀ ਚੁਣੌਤੀ ਬਣ ਗਈ ਹੈ। ਇਨ੍ਹਾਂ ਪਲੇਟਫ਼ਾਰਮਾਂ ’ਤੇ ਅਕਾਊਂਟ ਬਣਾਉਣ ਤੋਂ ਰੋਕਣ ਵਿਚ ਅਸਫ਼ਲ ਰਹਿੰਦੇ ਹਨ ਤਾਂ ਉਨ੍ਹਾਂ ’ਤੇ 5 ਕਰੋੜ ਆਸਟਰੇਲੀਅਨ ਡਾਲਰ ਤਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।