ਨਵੀਂ ਦਿੱਲੀ/ਪੰਜਾਬ ਪੋਸਟ
ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਬੰਧੀ ਅੱਜ ਫੈਸਲੇ ਦਾ ਦਿਨ ਹੈ। ਚੋਣ ਪ੍ਰਚਾਰ ਦੇ ਸਵਾਲ ’ਤੇ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਸ ਦੇ ਨਾਲ ਹੀ ਈਡੀ ਨੇ ਨਾ ਸਿਰਫ਼ ਅੰਤਿ੍ਰਮ ਜ਼ਮਾਨਤ ਦਾ ਵਿਰੋਧ ਕੀਤਾ ਹੋਇਆ ਹੈ, ਸਗੋਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰਕੇ ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ। ਈਡੀ ਕੇਜਰੀਵਾਲ ਨੂੰ ਸ਼ਰਾਬ ਘਪਲੇ ਦਾ ਮੁੱਖ ਸਾਜ਼ਿਸ਼ਘੜਤਾ ਦੱਸ ਰਹੀ ਹੈ। ਜਾਂਚ ਏਜੰਸੀ ਨੇ ਇਸ ਦੇ ਨਾਲ-ਨਾਲ ਸਰਵਉੱੱਚ ਅਦਾਲਤ ਨੂੰ ਕਿਹਾ ਹੈ ਕਿ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਨਾ ਮੌਲਿਕ ਅਤੇ ਨਾ ਹੀ ਸੰਵਿਧਾਨਕ ਅਧਿਕਾਰ ਹੈ। ਸੁਪਰੀਮ ਕੋਰਟ ਵਿੱਚ ਦਾਇਰ ਤਾਜ਼ਾ ਹਲਫ਼ਨਾਮੇ ਵਿੱਚ ਈ.ਡੀ. ਨੇ ਇਹ ਵੀ ਕਿਹਾ ਸੀ ਕਿ ਕਿਸੇ ਵੀ ਨੇਤਾ ਨੂੰ ਚੋਣ ਪ੍ਰਚਾਰ ਲਈ ਅੰਤਿ੍ਰਮ ਜ਼ਮਾਨਤ ਨਹੀਂ ਦਿੱਤੀ ਗਈ, ਭਾਵੇਂ ਉਹ ਚੋਣ ਨਾ ਵੀ ਲੜ ਰਿਹਾ ਹੋਵੇ।
ਕੇਜਰੀਵਾਲ ਦੇ ਮਾਮਲੇ ਵਿੱਚ ਅੱਜ ਆ ਸਕਦਾ ਅਹਿਮ ਮੋੜ!

Published: