ਮੁਹਾਲੀ/ਪੰਜਾਬ ਪੋਸਟ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ। ਜਾਣਕਾਰੀ ਅਨੁਸਾਰ 7 ਤੋਂ 14 ਮਈ ਤੱਕ ਸੂਬੇ ਦੀਆਂ 13 ਲੋਕ ਸਭਾ ਸੀਟਾਂ ’ਤੇ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਚੋਣ ਕਮਿਸ਼ਨ ਨੇ 111 ਉਮੀਦਵਾਰਾਂ ਦੇ 164 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ। ਹੁਣ ਸੂਬੇ ਵਿੱਚ ਭਲਕੇ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਸ ਤੋਂ ਬਾਅਦ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਉਸ ਬਾਰੇ ਸਥਿਤੀ ਸਪੱਸ਼ਟ ਹੋ ਜਾਵੇਗੀ।
ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ’ਚ 111 ਉਮੀਦਵਾਰਾਂ ਦੇ ਕਾਗਜ਼ ਹੋਏ ਰੱਦ

Published: