ਦਿੱਲੀ/ਪੰਜਾਬ ਪੋਸਟ
ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਬਜਟ 2025 ਪੇਸ਼ ਕੀਤਾ। ਇਸ ਵਿੱਚ ਇਨਕਮ ਟੈਕਸ ਨੂੰ ਲੈ ਕੇ ਕਈ ਐਲਾਨ ਕੀਤੇ ਗਏ ਸਨ। ਸਭ ਤੋਂ ਵੱਡਾ ਐਲਾਨ ਇਨਕਮ ਟੈਕਸ ਛੋਟ ਬਾਰੇ ਸੀ। ਹੁਣ 12 ਲੱਖ ਰੁਪਏ ਸਾਲਾਨਾ ਤੱਕ ਦੀ ਕਮਾਈ ਕਰਨ ਵਾਲਿਆਂ ਨੂੰ ਕੋਈ ਆਮਦਨ ਟੈਕਸ ਨਹੀਂ ਦੇਣਾ ਪਵੇਗਾ ਹਾਲਾਂਕਿ, ਇਸ ਦਾ ਲਾਭ ਸਿਰਫ਼ ਉਨ੍ਹਾਂ ਟੈਕਸਦਾਤਿਆਂ ਨੂੰ ਮਿਲੇਗਾ ਜੋ ਨਵੀਂ ਇਨਕਮ ਟੈਕਸ ਪ੍ਰਣਾਲੀ ਦੇ ਤਹਿਤ ਇਨਕਮ ਟੈਕਸ ਰਿਟਰਨ ਫਾਈਲ ਕਰਦੇ ਹਨ। ਇਸ ਵਾਰ ਬਜਟ ਤੋਂ ਟੈਕਸਦਾਤਾਵਾਂ ਨੂੰ ਕਾਫ਼ੀ ਉਮੀਦਾਂ ਸਨ। ਇਹ ਮੰਨਿਆ ਜਾ ਰਿਹਾ ਸੀ ਕਿ ਪੁਰਾਣੀ ਅਤੇ ਨਵੀਂ ਇਨਕਮ ਟੈਕਸ ਪ੍ਰਣਾਲੀਆਂ ਵਿੱਚ ਟੈਕਸਦਾਤਾਵਾਂ ਨੂੰ ਬਹੁਤ ਸਾਰੀਆਂ ਛੋਟਾਂ ਅਤੇ ਕਟੌਤੀਆਂ ਦਿੱਤੀਆਂ ਜਾ ਸਕਦੀਆਂ ਹਨ ਕਿਉਂਕਿ ਨਵੀਂ ਪ੍ਰਣਾਲੀ ਤਹਿਤ ਆਮਦਨ ਕਰ ਛੋਟ ਦਾ ਐਲਾਨ ਕੀਤਾ ਗਿਆ ਹੈ। ਅਜਿਹੇ ‘ਚ ਪੁਰਾਣੀ ਟੈਕਸ ਪ੍ਰਣਾਲੀ ‘ਚ ਰਹਿਣ ਵਾਲਿਆਂ ਨੂੰ ਬਜਟ ਤੋਂ ਨਿਰਾਸ਼ਾ ਹੋਈ ਹੈ।