ਦੁਬਈ/ਪੰਜਾਬ ਪੋਸਟ
ਆਈਸੀਸੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਦੇ ਫਰਕ ਨਾਲ ਹਰਾ ਕੇ ਖਿਤਾਬ ਜਿੱਤ ਲਿਆ ਹੈ। ਦੁਬਈ ਵਿਖੇ ਹੋਏ ਫਾਈਨਲ ਮੁਕਾਬਲੇ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ ਨਿਰਧਾਰਿਤ 50 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 251 ਦੌੜਾਂ ਬਣਾਈਆਂ ਅਤੇ ਭਾਰਤ ਨੂੰ ਜਿੱਤ ਲਈ 252 ਦੌੜਾਂ ਦਾ ਟੀਚਾ ਦਿੱਤਾ। ਇਸ ਦੇ ਜਵਾਬ ਵਿੱਚ ਭਾਰਤ ਨੇ ਤੇਜ਼ ਤਰਾਰ ਸ਼ੁਰੂਆਤ ਕੀਤੀ ਪਰ ਵਿਚਕਾਰਲੇ ਓਵਰਾਂ ਦੌਰਾਨ ਵਿਕਟਾਂ ਗਾਉਣ ਕਰਕੇ ਮੈਚ ਇੱਕ ਸਮੇਂ ਫਸਦਾ ਹੋਇਆ ਵਿਖਾਈ ਦਿੱਤਾ ਹਾਲਾਂਕਿ ਅਖੀਰ ਨੂੰ ਭਾਰਤ ਨੇ ਇੱਕ ਓਵਰ ਬਾਕੀ ਰਹਿੰਦਿਆਂ ਇਹ ਟੀਚਾ ਹਾਸਲ ਕਰ ਲਿਆ। ਇਸ ਟੂਰਨਾਮੈਂਟ ਦੇ ਇਤਿਹਾਸ ਵਿੱਚ ਭਾਰਤ ਨੇ ਤੀਜੀ ਵਾਰ ਇਹ ਖਿਤਾਬ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ ਸਾਲ 2013 ਵਿੱਚ ਇੰਗਲੈਂਡ ਵਿਖੇ ਚੈਂਪੀਅਨਜ਼ ਟਰਾਫੀ ਦਾ ਖਿਤਾਬ ਜਿੱਤਿਆ ਸੀ।