ਦੁਬਈ/ਪੰਜਾਬ ਪੋਸਟ
ਏਸ਼ੀਆ ਕੱਪ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਭਾਰਤੀ ਟੀਮ ਨੇ ਆਪਣੇ ਦੂਜੇ ਮੈਚ ‘ਚ ਪਾਕਿਸਤਾਨ ਨੂੰ 7 ਵਿਕਟਾਂ ਦੇ ਫਰਕ ਨਾਲ ਕਾਫੀ ਆਸਾਨੀ ਨਾਲ ਨਾਲ ਹਰਾ ਦਿੱਤਾ। ਭਾਰਤ ਨੂੰ ਜਿੱਤ ਲਈ 128 ਦੌੜਾਂ ਦਾ ਟੀਚਾ ਮਿਲਿਆ ਸੀ ਜਿਸ ਨੂੰ ਟੀਮ ਨੇ 15.5 ਉਵਰਾਂ ’ਚ ਬੇਹੱਦ ਆਸਾਨੀ ਨਾਲ ਪ੍ਰਾਪਤ ਕਰ ਲਿਆ। ਕਪਤਾਨ ਸੂਰਿਆਕੁਮਾਰ ਯਾਦਵ ਨੇ ਸਭ ਤੋਂ ਜ਼ਿਆਦਾ 47 ਦੌੜਾਂ ਬਣਾਈਆਂ। ਤਿਲਕ ਅਭਿਸ਼ੇਕ ਸ਼ਰਮਾ ਅਤੇ ਤਿਲਕ ਵਰਮਾ ਨੇ 31-31 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਕੁਲਦੀਪ ਯਾਦਵ ਦੀ ਕਲਾਤਮਕਤਾ, ਅਕਸ਼ਰ ਪਟੇਲ ਦੇ ਅਨੁਸ਼ਾਸਨ ਅਤੇ ਵਰੁਣ ਚੱਕਰਵਰਤੀ ਦੀ ਚਲਾਕੀ ਨੇ ਪਾਕਿਸਤਾਨ ਨੂੰ ਨੌਂ ਵਿਕਟਾਂ ਉਤੇ 127 ਦੌੜਾਂ ਤੋਂ ਅੱਗੇ ਨਾ ਵਧਣ ਦਿਤਾ। ਭਾਰਤ 2 ਮੈਚ ਜਿੱਤ ਕੇ ‘ਗਰੁੱਪ ਏ’ ‘ਚ ਸਿਖਰ ‘ਤੇ ਪਹੁੰਚ ਗਿਆ ਹੈ। ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ’ਚ ਆਈ ਖਟਾਸ ਮੈਚ ਦੌਰਾਨ ਸਾਫ਼ ਝਲਕ ਰਹੀ ਸੀ ਜਦੋਂ ਭਾਰਤੀ ਕਪਤਾਨ ਸੂਰਯਕੁਮਾਰ ਯਾਦਵ ਅਤੇ ਉਨ੍ਹਾਂ ਦੇ ਪਾਕਿਸਤਾਨੀ ਹਮਰੁਤਬਾ ਸਲਮਾਨ ਆਗਾ ਨੇ ਟਾਸ ਦੌਰਾਨ ਰਵਾਇਤੀ ਤੌਰ ਉਤੇ ਹੱਥ ਨਾ ਮਿਲਾਏ ਅਤੇ ਅੱਖ ਮਿਲਾਉਣ ਤੋਂ ਵੀ ਪਰਹੇਜ਼ ਕੀਤਾ।






