ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ-ਕੈਨੇਡਾ ਵਪਾਰ ਸਮਝੌਤੇ ਬਾਰੇ ਪ੍ਰਗਟਾਈ ਆਸ

Published:

Rate this post

ਓਟਾਵਾ/ਪੰਜਾਬ ਪੋਸਟ

ਭਾਰਤ-ਕੈਨੇਡਾ ਸਬੰਧਾਂ ਬਾਰੇ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕਿਹਾ ਹੈ ਕਿ ਦੋ ਸਾਲ ਦੇ ਤਣਾਅ ਭਰੇ ਸਬੰਧਾਂ ਤੋਂ ਬਾਅਦ ਕੈਨੇਡਾ ਤੇ ਭਾਰਤ ਵਪਾਰ ਸਮਝੌਤਾ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰਨਗੇ। ਇਹ ਬਿਆਨ ਲੰਘੇ ਹਫ਼ਤੇ ਦੱਖਣੀ ਅਫਰੀਕਾ ’ਚ ਜੀ-20 ਸਿਖ਼ਰ ਸੰਮੇਲਨ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਆਇਆ ਹੈ। ਮੀਟਿੰਗ ’ਚ ਦੋਵਾਂ ਆਗੂਆਂ ਨੇ ਨਵੇਂ ਵਪਾਰ ਸਮਝੌਤੇ ਲਈ ਗੱਲਬਾਤ ਮੁੜ ਸ਼ੁਰੂ ਕਰਨ ’ਤੇ ਸਹਿਮਤੀ ਜ਼ਾਹਿਰ ਕੀਤੀ ਸੀ। ਆਨੰਦ ਨੇ ਕਿਹਾ ਕਿ ਦੋਵੇਂ ਆਗੂ ਇਸ ਗੱਲ ’ਤੇ ਦ੍ਰਿੜ੍ਹ ਹਨ ਕਿ ਇਹ ਕੰਮ ਜਲਦੀ ਤੋਂ ਜਲਦੀ ਮੁਕੰਮਲ ਹੋਵੇ। ਕਾਰਨੀ ਅਗਲੇ ਸਾਲ ਦੀ ਸ਼ੁਰੂਆਤ ’ਚ ਭਾਰਤ ਦੀ ਯਾਤਰਾ ਕਰਨਗੇ। ਆਨੰਦ ਨੇ ਅਗਲੇ ਦਹਾਕੇ ’ਚ ਗ਼ੈਰ ਅਮਰੀਕੀ ਵਪਾਰ ਦੁੱਗਣਾ ਕਰਨ ਦੇ ਕਾਰਨੀ ਦੇ ਟੀਚੇ ਦਾ ਵੀ ਜ਼ਿਕਰ ਕੀਤਾ।

Read News Paper

Related articles

spot_img

Recent articles

spot_img