ਨਿਊਯਾਰਕ/ਪੰਜਾਬ ਪੋਸਟ
ਭਾਰਤ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿੱਚ ਪਾਕਿਸਤਾਨ ਨੂੰ ਆਪਣਾ ਜਵਾਬ ਸੁਣਾਉਂਦਿਆਂ ਕਿਹਾ ਕਿ ਦੁਨੀਆ ਭਰ ਵਿੱਚ ਦਹਿਸ਼ਤੀ ਘਟਨਾਵਾਂ ਵਿੱਚ ਉਸ ਦਾ ਹੱਥ ਰਿਹਾ ਹੈ ਅਤੇ ਗੁਆਂਢੀ ਦੇਸ਼ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਭਾਰਤ ਖ਼ਿਲਾਫ਼ ਸਰਹੱਦ ਪਾਰ ਗੜਬੜੀ ਦੇ ਨਤੀਜੇ ਉਸ ਨੂੰ ਲਾਜ਼ਮੀ ਤੌਰ ’ਤੇ ਭੁਗਤਣੇ ਪੈਣਗੇ। ਭਾਰਤ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਸੈਸ਼ਨ ਦੀ ਆਮ ਬਹਿਸ ਵਿੱਚ ਆਪਣੇ ਸੰਬੋਧਨ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਜ਼ੰਮੂ ਕਸ਼ਮੀਰ ਦਾ ਮੁੱਦਾ ਉਠਾਏ ਜਾਣ ਦੀ ਪ੍ਰਤੀਕਿਰਿਆ ਵਿੱਚ ਆਪਣੇ ‘ਜਵਾਬ ਦੇਣ ਦੇ ਅਧਿਕਾਰ’ ਦਾ ਬਾਖੂਬੀ ਇਸਤੇਮਾਲ ਕੀਤਾ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਮਿਸ਼ਨ ਵਿੱਚ ਪਹਿਲੀ ਸਕੱਤਰ ਭਾਵਿਕਾ ਮੰਗਲਾਨੰਦਨ ਨੇ ਭਾਰਤ ਦੇ ਜਵਾਬ ਦੇਣ ਦੇ ਅਧਿਕਾਰ ਤਹਿਤ ਇਹ ਪ੍ਰਤੀਕਿਰਿਆ ਦਿੱਤੀ ਹੈ।
ਭਾਰਤ ਵੱਲੋਂ ਸੰਯੁਕਤ ਰਾਸ਼ਟਰ ‘ਚ ਜਵਾਬ; ਪਾਕਿਸਤਾਨੀ ਪ੍ਰਧਾਨ ਮੰਤਰੀ ਵੱਲੋਂ ਕਸ਼ਮੀਰ ਦਾ ਮੁੱਦਾ ਉਠਾਏ ਜਾਣ ‘ਤੇ ਪ੍ਰਤੀਕਿਰਿਆ ਦਿੱਤੀ
Published: