ਲਾਹੌਰ/ਪੰਜਾਬ ਪੋਸਟ
ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਦੇ ਕਈ ਸਥਾਨਾਂ ’ਤੇ ਹਵਾਈ ਰੱਖਿਆ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤ ਦੀ ਪ੍ਰਤੀਕਿਰਿਆ ਪਾਕਿਸਤਾਨ ਵਾਂਗ ਹੀ ਤੀਬਰਤਾ ਨਾਲ ਉਸੇ ਖੇਤਰ ਵਿੱਚ ਰਹੀ ਹੈ। ਭਰੋਸੇਯੋਗ ਤੌਰ ’ਤੇ ਪਤਾ ਲੱਗਾ ਹੈ ਕਿ ਭਾਰਤ ਨੇ ਲਾਹੌਰ ਵਿਖੇ ਇਕ ਹਵਾਈ ਰੱਖਿਆ ਪ੍ਰਣਾਲੀ ਨੂੰ ਉਡਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ, ਪਾਕਿਸਤਾਨ ਨੇ ਬੀਤੀ ਰਾਤ ਪੰਜਾਬ, ਰਾਜਸਥਾਨ, ਗੁਜਰਾਤ, ਜੰਮੂ ਅਤੇ ਕਸ਼ਮੀਰ ਵਿਚ ਕਈ ਫੌਜੀ ਟਿਕਾਣਿਆਂ ਨੂੰ ਹਵਾਈ ਰੱਖਿਆ ਮਿਜ਼ਾਈਲਾਂ ਅਤੇ ਕਾਊਂਟਰ ਡਰੋਨਾਂ ਨਾਲ ਨਿਸ਼ਾਨਾ ਬਣਾਇਆ। ਪਰ ਭਾਰਤ ਵੱਲੋਂ ਸਾਰੇ ਨਿਸ਼ਾਨਿਆਂ ਨੂੰ ਬੇਅਸਰ ਕਰ ਦਿੱਤਾ ਗਿਆ। ਰੱਖਿਆ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਦੀ ਵਰਤੋਂ ਕਰਕੇ ਉੱਤਰੀ ਅਤੇ ਪੱਛਮੀ ਭਾਰਤ ਵਿਚ ਅਵੰਤੀਪੁਰਾ, ਸ਼੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ ਅਤੇ ਭੁਜ ਸਮੇਤ ਕਈ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ।
ਲਾਹੌਰ ਵਿਖੇ ਹਵਾਈ ਰੱਖਿਆ ਪ੍ਰਣਾਲੀ ਉੱਤੇ ਭਾਰਤ ਵੱਲੋਂ ਅੱਜ ਹੋਈ ਤਕੜੀ ਕਾਰਵਾਈ

Published: