ਦੁਬਈ/ਪੰਜਾਬ ਪੋਸਟ
ਭਾਰਤ ਦੀ ਕ੍ਰਿਕਟ ਟੀਮ ਆਈਸੀਸੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਦੁਬਈ ਵਿਖੇ ਖੇਡੇ ਗਏ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਨੇ ਆਸਟਰੇਲੀਆ ਨੂੰ ਚਾਰ ਵਿਕਟਾਂ ਦੇ ਫਰਕ ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਦੀ ਸਾਰੀ ਟੀਮ 264 ਦੌੜਾਂ ਬਣਾ ਕੇ ਆਊਟ ਹੋ ਗਈ ਅਤੇ ਜਵਾਬ ਵਿੱਚ ਭਾਰਤ ਨੇ ਇਹ ਟੀਚਾ ਛੇ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49.3 ਓਵਰਾਂ ਵਿਚ 264 ਦੌੜਾਂ ਬਣਾਈਆਂ। ਭਾਰਤ ਨੇ ਇਸ ਟੀਚੇ ਨੂੰ 48.1 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ ਨਾਲ 267 ਦੌੜਾਂ ਬਣਾ ਕੇ ਪੂਰਾ ਕਰ ਲਿਆ। ਦੂਜੇ ਸੈਮੀਫਾਈਨਲ ਵਿੱਚ ਅੱਜ ਨਿਊਜ਼ੀਲੈਂਡ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ ਲਾਹੌਰ ਵਿਖੇ ਹੋਵੇਗਾ ਅਤੇ ਇਸ ਮੈਚ ਦੀ ਜੇਤੂ ਦਾ ਫਾਈਨਲ ਵਿੱਚ ਭਾਰਤ ਨਾਲ ਮੁਕਾਬਲਾ ਐਤਵਾਰ 9 ਮਾਰਚ ਨੂੰ ਦੁਬਈ ਵਿਖੇ ਹੋਵੇਗਾ।