ਨਵੀਂ ਦਿੱਲੀ/ਪੰਜਾਬ ਪੋਸਟ
ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਅੱਜ ਓਸ ਵੇਲੇ ਖਰਾਬ ਹੁੰਦੇ ਹੋਏ ਵਿਖਾਈ ਦਿੱਤੇ ਜਦੋਂ ਸਿੱਖ ਆਗੂ ਦੀ ਹੱਤਿਆ ਦੇ ਮਾਮਲੇ ਵਿਚ ਕੈਨੇਡਾ ਵੱਲੋਂ ਭਾਰਤੀ ਸਫੀਰ ਤੋਂ ਪੁੱਛ ਪੜਤਾਲ ਬਾਰੇ ਆਖੇ ਜਾਣ ਤੋਂ ਬਾਅਦ ਭਾਰਤ ਨੇ ਕੈਨੇਡਾ ਦੇ ਆਪਣੇ ਦੇਸ਼ ਵਿਚ ਤਾਇਨਾਤ ਇੰਚਾਰਜ ਨੂੰ ਤਲਬ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਓਥੋਂ ਦੀ ਟਰੂਡੋ ਸਰਕਾਰ ਦੇ ਰਵੱਈਏ ਤੋਂ ਸੰਤੁਸ਼ਟ ਨਹੀਂ ਹੈ। ਇਸ ਤੋਂ ਇਲਾਵਾ ਭਾਰਤ ਨੇ ਕੈਨੇਡਾ ਵਿਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਨੂੰ ਵੀ ਦੇਸ਼ ਵਾਪਸ ਸੱਦ ਲਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੈਨੇਡਾ ਦੀ ਟਰੂਡੋ ਸਰਕਾਰ ’ਤੇ ਵਿਸ਼ਵਾਸ ਨਹੀਂ ਹੈ। ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਸੰਜੈ ਵਰਮਾ ਤੇ ਹੋਰ ਕੂਟਨੀਤਕਾਂ ਤੋਂ ਨਿੱਝਰ ਮਾਮਲੇ ਵਿਚ ਪੁੱਛ-ਪੜਤਾਲ ਕਰਨ ਬਾਰੇ ਟਰੂਡੋ ਸਰਕਾਰ ਦੀ ਬੇਨਤੀ ਖਾਰਜ ਕਰ ਦਿੱਤੀ ਸੀ।
ਵੱਡੀ ਖ਼ਬਰ: ਭਾਰਤ ਨੇ ਕੈਨੇਡਾ ਵਿਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਨੂੰ ਵਾਪਸ ਸੱਦਿਆ
Published: