- ਫਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾਇਆ
ਚੀਨ/ਪੰਜਾਬ ਪੋਸਟ
ਓਲੰਪਿਕ ਖੇਡਾਂ ਤੋਂ ਬਾਅਦ ਭਾਰਤੀ ਹਾਕੀ ਟੀਮ ਨੇ ਅੱਜ ਇੱਕ ਹੋਰ ਵੱਡੀ ਪ੍ਰਾਪਤੀ ਕੀਤੀ ਹੈ। ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ 2024 ਦੇ ਫਾਈਨਲ ਦੇ ਚੌਥੇ ਕੁਆਰਟਰ ਵਿੱਚ ਜੁਗਰਾਜ ਸਿੰਘ ਦੇ ਗੋਲ ਦੀ ਬਦੌਲਤ ਚੀਨ ਨੂੰ 1-0 ਨਾਲ ਹਰਾ ਕੇ ਭਾਰਤ ਰਿਕਾਰਡ ਪੰਜਵੀਂ ਵਾਰ ਚੈਂਪੀਅਨ ਬਣ ਗਿਆ ਹੈ। ਫਾਈਨਲ ਤੋਂ ਪਹਿਲਾਂ ਮੌਜੂਦਾ ਚੈਂਪੀਅਨ ਭਾਰਤ ਦੀ ਨਜ਼ਰ ਰਿਕਾਰਡ ਪੰਜਵੇਂ ਖਿਤਾਬ ‘ਤੇ ਸੀ ਅਤੇ ਹੁਣ ਇਹ ਸੁਪਨਾ ਪੂਰਾ ਹੋ ਗਿਆ ਹੈ। ਭਾਰਤ ਨੇ ਸੈਮੀਫਾਈਨਲ ‘ਚ ਕੋਰੀਆ ਨੂੰ 4-1 ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ। ਕਪਤਾਨ ਹਰਮਨਪ੍ਰੀਤ ਸਿੰਘ ਵੀ ਟਾਪ ਸਕੋਰਰ ਦੀ ਸੂਚੀ ਵਿੱਚ ਸ਼ਾਮਲ ਹੋਇਆ ਅਤੇ ਉਸ ਨੇ ਕੁੱਲ ਸੱਤ ਗੋਲ ਕੀਤੇ।