- ਭਾਰਤੀ ਬੋਰਡ ਵੱਲੋਂ 125 ਕਰੋੜ ਦੇਣ ਦਾ ਐਲਾਨ
ਨਵੀਂ ਦਿੱਲੀ/ਪੰਜਾਬ ਪੋਸਟ
ਭਾਰਤ ਅੰਦਰ ਕਿ੍ਰਕਟ ਦੀ ਖੇਡ ਵਿੱਚ ਕਿੰਨਾ ਪੈਸਾ ਮੌਜੂਦ ਹੈ ਓਸ ਦੀ ਇੱਕ ਹੋਰ ਮਿਸਾਲ ਓਸ ਵੇਲੇ ਸਾਹਮਣੇ ਆਈ ਜਦੋਂ ਟੀਮ ਇੰਡੀਆ ਦੇ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਦੁਨੀਆ ਭਰ ਤੋਂ ਉਸ ਨੂੰ ਵਧਾਈਆਂ ਤੋਂ ਬਾਅਦ ਹੁਣ ਨਕਦ ਇਨਾਮ ਵੀ ਮਿਲ ਰਹੇ ਹਨ। ਵੈਸਟ ਇੰਡੀਜ਼ ਦੇ ਬਾਰਬਾਡੋਸ ’ਚ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਫਾਈਨਲ ਮੈਚ ’ਚ ਭਾਰਤੀ ਟੀਮ ਨੇ ਦੱਖਣੀ ਅਫਰੀਕਾ ’ਤੇ 7 ਦੌੜਾਂ ਨਾਲ ਜਿੱਤ ਦਰਜ ਕਰਕੇ ਕਰੋੜਾਂ ਲੋਕਾਂ ਦੇ ਸੁਪਨੇ ਪੂਰੇ ਕਰ ਦਿੱਤੇ ਅਤੇ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਟੀਮ ਇੰਡੀਆ ’ਤੇ ਪੈਸੇ ਦੀ ਵਰਖਾ ਹੋ ਰਹੀ ਹੈ। ਵਿਸ਼ਵ ਕੱਪ ਦੀ ਟਰਾਫੀ ਦੇ ਨਾਲ ਕਰੋੜਾਂ ਰੁਪਏ ਦੀ ਇਨਾਮੀ ਰਕਮ ਜਿੱਤਣ ਤੋਂ ਬਾਅਦ ਭਾਰਤੀ ਕਿ੍ਰਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਵੀ ਇਨਾਮੀ ਰਕਮ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਕਿ੍ਰਕਟ ਕੰਟਰੋਲ ਬੋਰਡ ਸਕੱਤਰ ਜੈ ਸ਼ਾਹ ਨੇ ‘ਐਕਸ’ ’ਤੇ ਪੋਸਟ ਕਰਕੇ ਇਸ ਦਾ ਐਲਾਨ ਕੀਤਾ ਹੈ ਕਿ ਟੀ-20 ਵਿਸ਼ਵ ਕੱਪ 2024 ਜਿੱਤਣ ਵਾਲੀ ਟੀਮ ਇੰਡੀਆ ਲਈ 125 ਕਰੋੜ ਰੁਪਏ ਦੀ ਇਨਾਮੀ ਰਕਮ ਦਿੱਤੀ ਜਾਵੇਗੀ।
ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਕਿ੍ਕਟ ਟੀਮ ’ਤੇ ਵਰ੍ਹਿਆ ਪੈਸੇ ਦਾ ਮੀਂਹ

Published: