ਵਾਸ਼ਿੰਗਟਨ ਡੀ ਸੀ/ਪੰਜਾਬ ਪੋਸਟ
ਅਮਰੀਕਾ ਦੀ ਇੱਕ ਅਦਾਲਤ ਨੇ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਵੱਲੋਂ ਉਸ ਨੂੰ ਮਾਰਨ ਦੀ ਸਾਜ਼ਿਸ਼ ਬਾਰੇ ਜਾਰੀ ਕੀਤੇ ਸਿਵਲ ਕੇਸ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਭਾਰਤ ਸਰਕਾਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਸਾਬਕਾ ਰਾਅ ਮੁਖੀ ਸਾਮੰਤ ਗੋਇਲ, ਰਾਅ ਏਜੰਟ ਵਿਕਰਮ ਯਾਦਵ ਅਤੇ ਭਾਰਤੀ ਵਪਾਰੀ ਨਿਖਿਲ ਗੁਪਤਾ ਦੇ ਨਾਂਅ ’ਤੇ ਸੰਮਨ ਜਾਰੀ ਕੀਤੇ ਹਨ। ਇੱਕ ਰਿਪੋਰਟ ਮੁਤਾਬਕ ਅਦਾਲਤ ਨੇ ਨਵੀਂ ਦਿੱਲੀ ਅਤੇ ਹੋਰ ਜਿਨਾਂ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ, ਨੂੰ 21 ਦਿਨਾਂ ਵਿੱਚ ਆਪਣਾ ਜਵਾਬ ਦਾਇਰ ਕਰਨ ਵਾਸਤੇ ਕਿਹਾ ਹੈ। ਭਾਰਤ ਸਰਕਾਰ ਨੇ ਹਾਲੇ ਤੱਕ ਇਨਾਂ ਸੰਮਨਾਂ ਬਾਰੇ ਆਪਣਾ ਪ੍ਰਤੀਕਰਮ ਨਹੀਂ ਦਿੱਤਾ।