ਭਾਰਤੀ ਰੁਪਈਆ ਡਾਲਰ ਦੇ ਮੁਕਾਬਲੇ ਹੁਣ ਤੱਕ ਦੇ ਰਿਕਾਰਡ ਹੇਠਲੇ ਪੱਧਰ ’ਤੇ ਪੁੱਜਾ

Published:

Rate this post

ਮੁੰਬਈ/ਪੰਜਾਬ ਪੋਸਟ
ਭਾਰਤੀ ਰੁਪਈਆ ਅੱਜ ਸ਼ੁਰੂਆਤੀ ਕਾਰੋਬਾਰ ਵਿਚ 69 ਪੈਸੇ ਟੁੱਟ ਕੇ ਅਮਰੀਕੀ ਡਾਲਰ ਦੇ ਮੁਕਾਬਲੇ 91.7 ਦੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ ਹੈ। ਦਿਨ ਦਾ ਕਾਰੋਬਾਰ ਸ਼ੁਰੂ ਹੋਣ ਮੌਕੇ ਇਕ ਡਾਲਰ ਦਾ ਭਾਅ 91.05 ਰੁਪਏ ਸੀ। ਮੰਨਿਆ ਜਾ ਰਿਹਾ ਹੈ ਕਿ ਡਾਲਰ ਦੀ ਸਥਿਰ ਮੰਗ ਤੇ ਆਲਮੀ ਪੱਧਰ ’ਤੇ ਚੌਕਸੀ ਵਾਲੇ ਮਾਹੌਲ ਕਰਕੇ ਰੁਪਏ ਵਿਚ ਨਿਘਾਰ ਆਇਆ ਹੈ। ਫਾਰੈਕਸ ਵਪਾਰੀਆਂ ਅਨੁਸਾਰ, ਭੂ-ਸਿਆਸੀ ਬੇਯਕੀਨੀ ਨੇ ਆਲਮੀ ਬਾਜ਼ਾਰਾਂ ਵਿੱਚ ਜੋਖਮ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਘਰੇਲੂ ਸਟਾਕ ਮਾਰਕੀਟ ਵਿੱਚ ਸੁਸਤੀ ਨੇ ਵੀ ਰੁਪਏ ਦੀ ਕਮਜ਼ੋਰੀ ਵਿੱਚ ਵਾਧਾ ਕੀਤਾ ਹੈ। ਉਧਰ ਘਰੇਲੂ ਸ਼ੇਅਰ ਬਾਜ਼ਾਰਾਂ ਸੈਂਸੈਕਸ ਤੇ ਨਿਫਟੀ ਨੇ ਸ਼ੁਰੂਆਤੀ ਕਾਰੋਬਾਰ ਵਿਚ ਗਿਰਾਵਟ ਦਰਜ ਕੀਤੀ ਹੈ। ਭੂ-ਸਿਆਸੀ ਤਣਾਅ ਵਧਣ, ਆਲਮੀ ਬਾਜ਼ਾਰਾਂ ਵਿਚ ਕਮਜ਼ੋਰੀ ਤੇ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਨੇ ਨਿਵੇਸ਼ਕਾਂ ਦੇ ਭਰੋਸੇ ਨੂੰ ਕਮਜ਼ੋਰ ਕੀਤਾ ਹੈ।

Read News Paper

Related articles

spot_img

Recent articles

spot_img