ਮੁੰਬਈ/ਪੰਜਾਬ ਪੋਸਟ
ਬੀਸੀਸੀਆਈ ਯਾਨੀ ਭਾਰਤੀ ਕਿ੍ਰਕਟ ਕੰਟਰੋਲ ਬੋਰਡ ਨੇ ਸਾਰੀਆਂ ਕਿਆਸਅਰਾਈਆਂ ’ਤੇ ਠੱਲ ਪਾਉਂਦਿਆਂ ਅਧਿਕਾਰਤ ਤੌਰ ’ਤੇ ਸਪੱਸ਼ਟ ਕੀਤਾ ਕਿ ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ ਪਾਕਿਸਤਾਨ ਨਹੀਂ ਜਾਵੇਗੀ। ਬੋਰਡ ਨੇ ਅਧਿਕਾਰਤ ਤੌਰ ’ਤੇ ਪਾਕਿਸਤਾਨ ਕਿ੍ਕਟ ਬੋਰਡ ਕੋਲ ਆਪਣਾ ਰੁਖ਼ ਸਪੱਸ਼ਟ ਕਰ ਦਿੱਤਾ ਹੈ। ਸਾਲ 2025 ਦੀ ਚੈਂਪੀਅਨਜ਼ ਟਰਾਫੀ 19 ਫਰਵਰੀ ਤੋਂ 9 ਮਾਰਚ ਤੱਕ ਤਿੰਨ ਸ਼ਹਿਰਾਂ ਕਰਾਚੀ, ਲਾਹੌਰ ਅਤੇ ਰਾਵਲਪਿੰਡੀ ਵਿੱਚ ਹੋਵੇਗੀ। ਬੀਸੀਸੀਆਈ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਟੀਮ ਨੂੰ ਟੂਰਨਾਮੈਂਟ ਵਿੱਚ ਹਿੱਸਾ ਲੈਣ ਤੋਂ ਰੋਕਣ ਦਾ ਕਾਰਨ ਦੱਸਿਆ ਹੈ। ਹੁਣ ਭਾਰਤੀ ਕਿ੍ਕਟ ਬੋਰਡ ਨੇ ਕਿਹਾ ਹੈ ਕਿ ਟੀਮ ਦੇ ਮੈਚ ਦੁਬਈ ਵਿੱਚ ਹੋਣੇ ਚਾਹੀਦੇ ਹਨ।ਪਿਛਲੇ ਦੋ ਸਾਲਾਂ ਦੌਰਾਨ ਇਹ ਦੂਜੀ ਵਾਰ ਹੈ, ਜਦੋਂ ਭਾਰਤੀ ਕਿ੍ਕਟ ਕੰਟਰੋਲ ਬੋਰਡ ਨੇ ਅਜਿਹਾ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਏਸ਼ੀਅਨ ਕਿ੍ਕਟ ਕੌਂਸਲ ਦੇ ਮੁਖੀ ਜੈ ਸ਼ਾਹ ਦੀ ਅਗਵਾਈ ਵਿੱਚ ਭਾਰਤ ਨੇ ਸ੍ਰੀਲੰਕਾ ਵਿੱਚ ਮੈਚ ਖੇਡੇ ਸੀ। ਏਸ਼ੀਆ ਕੱਪ ਸਮੇਂ ਤੋਂ ਹੀ ਬੀਸੀਸੀਆਈ ‘ਹਾਈਬਿ੍ਰਡਮਾਡਲ’ ਅਪਨਾਉਣ ’ਤੇ ਜ਼ੋਰ ਦੇ ਰਿਹਾ ਹੈ ਅਤੇ ਉਸ ਨੇ ਭਾਰਤੀ ਮੈਚਾਂ ਲਈ ਸ੍ਰੀਲੰਕਾ ਅਤੇ ਯੂਏਆਈ ਦੇ ਸਥਾਨਾਂ ਦਾ ਸੁਝਾਅ ਦਿੱਤਾ ਹੈ। ਦੂਜੇ ਬੰਨੇ, ਪਾਕਿਸਤਾਨ ਕਿ੍ਕਟ ਬੋਰਡ (ਪੀਸੀਬੀ) ਦੇ ਚੇਅਰਮੈਨ ਮੋਹਸਿਨਨ ਕਵੀ ਨੇ ਦਾਅਵਾ ਕੀਤਾ ਕਿ ਉਨਾਂ ਨੂੰ ਭਾਰਤ ਤਰਫ਼ੋਂ ਕੋਈ ਰਸਮੀ ਸੂਚਨਾ ਨਹੀਂ ਮਿਲੀ ਹੈ ਕਿ ਭਾਰਤੀ ਟੀਮ ਆਗਾਮੀ ਚੈਂਪੀਅਨਜ਼ ਟਰਾਫੀ ਲਈ ਪਾਕਿਸਤਾਨ ਦੀ ਯਾਤਰਾ ਕਰੇਗੀ ਜਾਂ ਨਹੀਂ।