ਦਿੱਲੀ/ਪੰਜਾਬ ਪੋਸਟ
ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ. ਐੱਫ. ਆਈ.) ਦੇ ਉਸ ਦੇ ਕੰਮ-ਕਾਜ ’ਚ ਸਰਕਾਰੀ ਦਖ਼ਲਅੰਦਾਜ਼ੀ ਦਾ ਹਵਾਲਾ ਦੇ ਕੇ ਆਗਾਮੀ ਵਿਸ਼ਵ ਚੈਂਪੀਅਨਸ਼ਿਪ ਤੋਂ ਹਟਣ ਦੇ ਫ਼ੈਸਲੇ ਨਾਲ ਪ੍ਰਭਾਵਿਤ ਹੋਏ ਭਾਰਤੀ ਪਹਿਲਵਾਨਾਂ ਨੇ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਤੋਂ ਇਸ ਮਾਮਲੇ ਨੂੰ ਸੁਲਝਾਉਣ ਦੀ ਮੰਗ ਕੀਤੀ ਹੈ। ਡਬਲਿਊ. ਐੱਫ. ਆਈ. ਦੇ ਫ਼ੈਸਲੇ ਕਾਰਨ ਪ੍ਰਭਾਵਿਤ 12 ਪਹਿਲਵਾਨ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਅਤੇ ਉਨਾਂ ਨੂੰ ਦਖ਼ਲ ਦੇਣ ਲਈ ਕਿਹਾ। ਬਾਰਾਂ ਗ਼ੈਰ-ਓਲੰਪਿਕ ਵਰਗ ਦੀ ਵਿਸ਼ਵ ਚੈਂਪੀਅਨ 29 ਅਕਤੂਬਰ ਤੋਂ ਅਲਬਾਨੀਆ ਦੇ ਤਿਰਾਨਾ ਵਿੱਚ ਸ਼ੁਰੂ ਹੋਣੀ ਹੈ। ਹੁਣ ਜਦੋਂ ਇਸ ਮੁਕਾਬਲੇ ਦੇ ਸ਼ੁਰੂ ਹੋਣ ਵਿੱਚ ਜ਼ਿਆਦਾ ਸਮਾਂ ਨਹੀਂ ਬਚਿਆ, ਉਦੋਂ ਪਹਿਲਵਾਨਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨਾਂ ਨੂੰ ਉੱਥੇ ਪਹੁੰਚਣ ਵਿੱਚ ਦੇਰ ਹੋ ਗਈ।