ਇੰਡੋਨੇਸ਼ੀਆ ਵਿੱਚ ਭਾਰੀ ਮੀਂਹ ਅਤੇ ਭਿਆਨਕ ਹੜ੍ਹ ਕਰਕੇ 16 ਲੋਕਾਂ ਦੀ ਮੌਤ; ਸੈਂਕੜੇ ਬੇਘਰ ਹੋਏ

Published:

Rate this post

ਜਕਾਰਤਾ/ਪੰਜਾਬ ਪੋਸਟ
ਦੱਖਣ-ਏਸ਼ੀਆਈ ਦੇਸ਼ ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਵਿੱਚ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਕੌਮੀ ਆਫ਼ਤ ਪ੍ਰਬੰਧਨ ਏਜੰਸੀ ਅਨੁਸਾਰ, ਕਈ ਦਿਨਾਂ ਤੋਂ ਹੋ ਰਹੇ ਮਾਨਸੂਨੀ ਮੀਂਹ ਕਾਰਨ ਸੋਮਵਾਰ ਸਵੇਰੇ ਦਰਿਆਵਾਂ ਦੇ ਬੰਨ੍ਹ ਟੁੱਟ ਗਏ, ਜਿਸ ਨਾਲ ਚਿੱਕੜ, ਪੱਥਰਾਂ ਅਤੇ ਮਲਬੇ ਨਾਲ ਭਰਿਆ ਤੇਜ਼ ਪਾਣੀ ਦਾ ਵਹਾਅ ਰਿਹਾਇਸ਼ੀ ਇਲਾਕਿਆਂ ਵਿੱਚ ਵੜ ਗਿਆ। ਇਸ ਕੁਦਰਤੀ ਆਫ਼ਤ ਵਿੱਚ ਕਈ ਘਰ ਪੂਰੀ ਤਰ੍ਹਾਂ ਰੁੜ੍ਹ ਗਏ ਅਤੇ 140 ਤੋਂ ਵੱਧ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ। ਹੜ੍ਹ ਕਾਰਨ 680 ਤੋਂ ਵੱਧ ਲੋਕਾਂ ਨੂੰ ਚਰਚਾਂ ਅਤੇ ਜਨਤਕ ਇਮਾਰਤਾਂ ਵਿੱਚ ਬਣਾਏ ਗਏ ਆਰਜ਼ੀ ਰੈਣ-ਬਸੇਰਿਆਂ ਵਿੱਚ ਸ਼ਰਨ ਲੈਣੀ ਪਈ ਹੈ। ਪੁਲੀਸ ਅਤੇ ਫੌਜ ਦੀ ਮਦਦ ਨਾਲ ਬਚਾਅ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ, ਹਾਲਾਂਕਿ ਖ਼ਰਾਬ ਸੜਕਾਂ ਅਤੇ ਸੰਚਾਰ ਸੇਵਾਵਾਂ ਠੱਪ ਹੋਣ ਕਾਰਨ ਰਾਹਤ ਕਾਰਜਾਂ ਵਿੱਚ ਮੁਸ਼ਕਲਾਂ ਆ ਰਹੀਆਂ ਹਨ।

Read News Paper

Related articles

spot_img

Recent articles

spot_img