ਦਸੰਬਰ ਮਹੀਨਾ ਸ਼ੁਰੂ ਹੁੰਦੇ ਸਾਰ ਮਹਿੰਗਾਈ ਦਾ ਝਟਕਾ: ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ ‘ਚ ਵਾਧਾ

Published:

Rate this post

ਦਿੱਲੀ/ਪੰਜਾਬ ਪੋਸਟ

ਅੱਜ ਤੋਂ ਨਵਾਂ ਮਹੀਨਾ ਭਾਵ ਦਸੰਬਰ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਦਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਸਿਲੰਡਰ ਦੀਆਂ ਕੀਮਤਾਂ ਵੀ ਮਹਿੰਗੀਆਂ ਹੋ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ ਅਤੇ ਇਸ ਦੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਹ ਵਾਧਾ 19 ਕਿਲੋ ਦੇ ਐਲਪੀਜੀ ਸਿਲੰਡਰ ਲਈ ਕੀਤਾ ਗਿਆ ਹੈ ਜਦਕਿ ਆਮ ਯਾਨੀ ਘਰੇਲੂ ਐਲਪੀਜੀ 14.2 ਕਿਲੋ ਦੇ ਗੈਸ ਸਿਲੰਡਰ ਦੇ ਰੇਟ ਵਿੱਚ ਫਿਲਹਾਲ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਵਪਾਰਕ ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ ਅੱਜ 1 ਦਸੰਬਰ 2024 ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਈਆਂ ਹਨ।

Read News Paper

Related articles

spot_img

Recent articles

spot_img