ਬਾਰਾਮੁੱਲਾ/ਪੰਜਾਬ ਪੋਸਟ
ਗੁਆਂਢੀ ਸੂਬੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਫੌਜੀ ਜਵਾਨ ਸ਼ਹੀਦ ਹੋਣ ਦੇ ਬਾਅਦ ਤਾਜ਼ਾ ਸੂਚਨਾ ਇਹ ਮਿਲੀ ਹੈ ਕਿ ਬਾਰਾਮੁੱਲਾ ਵਿੱਚ ਇੱਕ ਹੋਰ ਮੁਕਾਬਲਾ ਜਾਰੀ ਹੈ। ਸ਼ਹੀਦ ਫੌਜੀਆਂ ਦੀ ਪਛਾਣ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਸਿਪਾਹੀ ਅਰਵਿੰਦ ਸਿੰਘ ਵਜੋਂ ਹੋਈ ਹੈ। ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਨਾਲ ਹੋਏ ਮੁਕਾਬਲੇ ’ਚ ਫੌਜ ਦੇ ਦੋ ਜਵਾਨ ਸ਼ਹੀਦ ਤੇ ਦੋ ਹੋਰ ਜ਼ਖਮੀ ਹੋ ਗਏ ਸਨ। ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਦੀ ਸੂਹ ਮਿਲਣ ’ਤੇ ਛੱਤਰੂ ਪੱਟੀ ਦੇ ਨਾਇਦਗ਼ਾਮ ਇਲਾਕੇ ’ਚ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਹੋਏ ਮੁਕਾਬਲੇ ’ਚ ਜਿਹੜੇ ਜ਼ਖ਼ਮੀ ਹੋ ਗਏ ਸਨ ਉਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।