ਢੁੱਕਵਾਂ ਇਲਾਜ ਨਾ ਮਿਲਣ ਕਾਰਨ ਕੈਨੇਡਾ ‘ਚ ਜਾਨ ਗੁਆਉਣ ਵਾਲੇ ਭਾਰਤੀ ਦੇ ਮਾਮਲੇ ਦੀ ਜਾਂਚ ਆਰੰਭ

Published:

Rate this post

ਓਟਾਵਾ/ਪੰਜਾਬ ਪੋਸਟ

ਕੈਨੇਡਾ ਦੇ ਐਡਮੰਟਨ ਦੇ ਗ੍ਰੇ ਨੰਨ ਕਮਿਊਨਿਟੀ ਹਸਪਤਾਲ ’ਚ ਛਾਤੀ ਦੇ ਦਰਦ ਕਾਰਨ ਦਾਖਲ ਹੋਏ ਭਾਰਤੀ ਮੂਲ ਦੇ ਪ੍ਰਸ਼ਾਂਤ ਸ੍ਰੀ ਕੁਮਾਰ ਨੂੰ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਹੋਈ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਲਈ ਸਿਹਤ ਵਿਭਾਗ ਵਲੋਂ ਕਮੇਟੀ ਗਠਿਤ ਕੀਤੀ ਗਈ ਹੈ। ਸਿਹਤ ਮੰਤਰੀ ਮੈਟ ਜੌਹਨ ਨੇ ਦੱਸਿਆ ਕਿ ਅਕਿਊਟ ਕੇਅਰ ਅਲਬਰਟਾ ਅਤੇ ਕੋਵੈਂਟ ਹੈਲਥ, ਜਿੰਨਾਂ ਦੀ ਦੇਖ ਰੇਖ ਹੇਠ ਇਹ ਹਸਪਤਾਲ ਚਲਾਇਆ ਜਾ ਰਿਹਾ ਹੈ, ਵਲੋਂ ਸਾਂਝੇ ਤੌਰ ਤੇ ਵਿਅਕਤੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਭਵਿੱਖ ਵਿੱਚ ਅਜਿਹਾ ਨਾ ਵਾਪਰੇ। ਪੀੜਤ ਪਰਿਵਾਰ ਦੇ ਨਜ਼ਦੀਕੀਆਂ ਦਾ ਇਹ ਕਹਿਣਾ ਸੀ ਕਿ ਇਸ ਮਾਮਲੇ ਵਿੱਚ ਸਿੱਧੇ ਤੌਰ ‘ਤੇ ਡਾਕਟਰਾਂ ਦੀ ਅਣਗਹਿਲੀ ਹੈ। ਓਧਰ, ਐਲਬਰਟਾ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ ਵਲੋਂ ਪੀੜਤ ਪਰਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਹੈ ਕਿ ਮੌਤ ਦੇ ਕਾਰਨਾਂ ਦੀ ਪੂਰੀ ਜਾਂਚ ਹੋਵੇਗੀ।

Read News Paper

Related articles

spot_img

Recent articles

spot_img