ਤੇਲ ਅਵੀਵ/ਪੰਜਾਬ ਪੋਸਟ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਅਗਵਾਈ ਵਾਲੀ ਇਜ਼ਰਾਇਲੀ ਕੈਬਨਿਟ ਨੇ ਅੱਜ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਗਾਜ਼ਾ ਪੱਟੀ ਵਿਚ ਜੰਗਬੰਦੀ ਤੇ ਹਮਾਸ ਵੱਲੋਂ ਬੰਧਕ ਬਣਾਏ ਗਏ ਸਾਰੇ ਬਾਕੀ ਬੰਧਕਾਂ ਨੂੰ ਰਿਹਾਅ ਕਰਨ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮੱਧ ਪੂਰਬ ਨੂੰ ਅਸਥਿਰ ਕਰਨ ਵਾਲੇ ਪਿਛਲੇ ਦੋ ਸਾਲਾਂ ਤੋਂ ਜਾਰੀ ਵਿਨਾਸ਼ਕਾਰੀ ਜੰਗ ਦੇ ਖ਼ਾਤਮੇ ਦੀ ਦਿਸ਼ਾ ਵਿਚ ਅਹਿਮ ਪੇਸ਼ਕਦਮੀ ਹੈ। ਪ੍ਰਧਾਨ ਮੰਤਰੀ ਨੇਤਨਯਾਹੂ ਦੇ ਦਫ਼ਤਰ ਵੱਲੋਂ ਜਾਰੀ ਸੰਖੇਪ ਬਿਆਨ ਵਿਚ ਕਿਹਾ ਗਿਆ ਹੈ ਕਿ ਕੈਬਨਿਟ ਨੇ ਬੰਧਕਾਂ ਦੀ ਰਿਹਾਈ ਲਈ ਇਕ ਸਮਝੌਤੇ ਦੇ ‘ਖਰੜੇ’ ਨੂੰ ਮਨਜ਼ੂਰੀ ਦਿੱਤੀ ਹੈ, ਹਾਲਾਂਕਿ ਇਸ ਯੋਜਨਾਂ ਦੇ ਹੋਰਨਾਂ ਵਿਵਾਦਿਤ ਪਹਿਲੂਆਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਆਪਕ ਜੰਗਬੰਦੀ ਯੋਜਨਾ ਵਿਚ ਅਜਿਹੇ ਕਈ ਸਵਾਲ ਵੀ ਖੜ੍ਹੇ ਹਨ, ਜਿਨ੍ਹਾਂ ਦੇ ਅਜੇ ਤੱਕ ਜਵਾਬ ਨਹੀਂ ਮਿਲੇ ਜਿਵੇਂ ਕਿ ਹਮਾਸ ਨਿਸ਼ਸਤਰੀਕਰਨ ਕਰੇਗਾ ਜਾਂ ਨਹੀਂ ਅਤੇ ਗਾਜ਼ਾ ਉੱਤੇ ਸ਼ਾਸਨ ਕੌਣ ਕਰੇਗਾ ਹਾਲਾਂਕਿ ਦੋਵੇਂ ਧਿਰਾਂ ਜੰਗਬੰਦੀ ਨੂੰ ਲੈ ਕੇ ਸੰਜੀਦਾ ਨਜ਼ਰ ਆ ਰਹੀਆਂ ਹਨ
ਇਜ਼ਰਾਇਲ ਵੱਲੋਂ ਗਾਜ਼ਾ ਪੱਟੀ ਵਿਚ ਜੰਗਬੰਦੀ ਅਤੇ ਬੰਧਕ ਰਿਹਾਅ ਕਰਨ ਬਾਰੇ ਟਰੰਪ ਦੀ ਯੋਜਨਾ ਨੂੰ ਮਨਜ਼ੂਰੀ

Published:






