ਲੁਧਿਆਣਾ/ਪੰਜਾਬ ਪੋਸਟ
ਪਹਿਲਾਂ ਐਲਾਨੇ ਪ੍ਰੋਗ੍ਰਾਮ ਮੁਤਾਬਕ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਿਸਾਨਾਂ ਦੀਆਂ ਮੰਗਾਂ ਲਈ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਖਨੌਰੀ ਸਰਹੱਦ ਤੋਂ ਪੁਲਿਸ ਨੇ ਹਿਰਾਸਤ ‘ਚ ਲੈ ਕੇ ਲੁਧਿਆਣਾ ਦੇ ਡੀਐਮਸੀ ‘ਚ ਦਾਖ਼ਲ ਕਰਵਾਇਆ ਹੈ। ਜਾਣਕਾਰੀ ਮੁਤਾਬਕ ਇੱਥੇ ਉਨ੍ਹਾਂ ਦੇ ਟੈਸਟ ਕਰਵਾਏ ਜਾ ਰਹੇ ਹਨ ਅਤੇ ਟ੍ਰਾਮਾ ਸੈਂਟਰ ‘ਚ ਡੱਲੇਵਾਲ ਨਾਲ ਗੱਲਬਾਤ ਵੀ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਪ੍ਰੋਗ੍ਰਾਮ ਨੂੰ ਟਾਲਿਆ ਜਾ ਸਕੇ। ਜਾਣਕਾਰੀ ਮੁਤਾਬਕ ਡੱਲੇਵਾਲ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚ ਰਹੇ ਹਨ ਜਿਨ੍ਹਾਂ ਨੂੰ ਚੈਕਿੰਗ ਤੋਂ ਬਾਅਦ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂ ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨਗੇ ਅਤੇ ਇਸ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਉਨਾਂ ਨੂੰ ਪਹਿਲਾਂ ਹੀ ਹਿਰਾਸਤ ‘ਚ ਲੈ ਲਿਆ।