-11.5 C
New York

ਜਗਜੀਤ ਸਿੰਘ ਡੱਲੇਵਾਲ ਸਬੰਧੀ ਸੁਪਰੀਮ ਕੋਰਟ ’ਚ ਅੱਜ ਹੋਣ ਵਾਲੀ ਸੁਣਵਾਈ ਟਲੀ

Published:

Rate this post

ਦਿੱਲੀ/ਪੰਜਾਬ ਪੋਸਟ

ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ’ਚ ਅੱਜ ਹੋਣ ਵਾਲੀ ਸੁਣਵਾਈ ਟਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ, ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਡੱਲੇਵਾਲ ਨਾਲ ਹੋਣ ਵਾਲੀ ਮੁਲਾਕਾਤ ਕਾਰਨ ਇਹ ਸੁਣਵਾਈ ਅੱਜ ਟਾਲ ਦਿਤੀ ਗਈ। ਹੁਣ ਅਗਲੀ ਸੁਣਵਾਈ10 ਜਨਵਰੀ ਨੂੰ ਹੋਵੇਗੀ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ ਦੇ ਪੈਂਤੜੇ ’ਤੇ ਸਵਾਲ ਖੜੇ ਕੀਤੇ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਕਿਉਂ ਨਹੀਂ ਮਨਾ ਸਕੀ।

Read News Paper

Related articles

spot_img

Recent articles

spot_img