ਪਟਿਆਲਾ/ਪੰਜਾਬ ਪੋਸਟ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਆਗੂ ਸੁਖਮਿੰਦਰ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਰਨ ਵਰਤ ਖਤਮ ਕਰਨ ਲਈ ਆਦੇਸ਼ ਜਾਰੀ ਕਰਨ ਦੀ ਅਪੀਲ ਕਰਨ ਦੇ ਕਦਮ ਨੂੰ ਸ਼ਲਾਘਾ ਜੋਗ ਦੱਸਿਆ, ਪਰ ਇਹ ਵੀ ਸਲਾਹ ਦਿੱਤੀ ਕਿ ਉਹ ਸਿੰਘ ਸਾਹਿਬਾਨ ਕੋਲ ਜਾਣ ਦੀ ਥਾਂ ਪ੍ਰਧਾਨ ਮੰਤਰੀ ਨੂੰ ਮਿਲਣ ਅਤੇ ਉਨ੍ਹਾਂ ਉੱਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਦਬਾਅ ਬਣਾਉਣ।
ਡੱਲੇਵਾਲ ਨੇ ਕਿਹਾ, “ਮੈਨੂੰ ਮਰਨ ਵਰਤ ਰੱਖਣ ਦਾ ਕੋਈ ਸ਼ੌਕ ਨਹੀਂ। ਜੇਕਰ ਮੰਗਾਂ ਮੰਨੀਆਂ ਜਾਂਦੀਆਂ ਹਨ, ਤਾਂ ਮੈਂ ਤੁਰੰਤ ਆਪਣਾ ਮਰਨ ਵਰਤ ਖਤਮ ਕਰ ਦਿਆਂਗਾ। ਕਿਸਾਨ ਸਿਰਫ਼ ਆਪਣੇ ਹੱਕਾਂ ਲਈ ਲੜ ਰਹੇ ਹਨ ਅਤੇ ਅਜਿਹਾ ਕਰਨ ਲਈ ਮਜਬੂਰ ਹਨ।” ਉਨ੍ਹਾਂ ਨੇ ਭਾਜਪਾ ਆਗੂਆਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ ਸਿੱਧਾ ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੀਦਾ ਹੈ। ਡੱਲੇਵਾਲ ਦਾ ਮਤਲਬ ਹੈ ਕਿ ਇਸ ਸਮੇਂ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ, ਨਾ ਕਿ ਕਿਸਾਨਾਂ ਨੂੰ ਅਜਿਹੇ ਸੰਘਰਸ਼ ਲਈ ਮਜਬੂਰ ਕਰਨਾ। ਜਿਕਰਯੋਗ ਹੈ ਕਿ ਸੁਖਮਿੰਦਰ ਸਿੰਘ ਗਰੇਵਾਲ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਸੀ ਕਿ ਉਹ ਕਿਸਾਨ ਆਗੂ ਦਾ ਮਰਨ ਵਰਤ ਖਤਮ ਕਰਨ ਲਈ ਰਾਹ ਦਿਖਾਉਣ। ਇਸ ਪਰ ਗਰੇਵਾਲ ਦੀ ਇਸ ਪਹੁੰਚ ਦੀ ਵਜ੍ਹਾ ਨਾਲ ਸਿਆਸੀ ਮਾਹੌਲ ਵਿਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।
ਡੱਲੇਵਾਲ ਨੇ ਭਾਜਪਾ ਆਗੂਆਂ ਨੂੰ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਦਿੱਤੀ ਸਲਾਹ

Published: