ਜਲੰਧਰ/ਪੰਜਾਬ ਪੋਸਟ
ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹੁਣ ਚੋਣ ਕਮਿਸ਼ਨ ਵੱਲੋਂ ਕੁੱਝ ਜ਼ਿਮਨੀ ਚੋਣਾਂ ਸਬੰਧੀ ਐਲਾਨ ਕੀਤੇ ਗਏ ਹਨ ਅਤੇ ਤਹਿਤ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਨੇ ਬਾਕਾਇਦਾ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਹਲਕੇ ਤੋਂ ਮੌਜੂਦਾ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ, ਜਿਸ ਕਾਰਨ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਨਾਲ, ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ 13 ਵਿਧਾਨ ਸਭਾ ਹਲਕਿਆਂ ਵਿਚ ਵੀ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨਾਂ ਸਾਰੀਆਂ ਸੀਟਾਂ ਉੱਤੇ ਜ਼ਿਮਨੀ ਚੋਣ ਲਈ ਆਉਂਦੀ 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਗਿਣਤੀ ਕੀਤੀ ਜਾਵੇਗੀ ਅਤੇ ਨਤੀਜਿਆਂ ਦਾ ਐਲਾਨ ਹੋਵੇਗਾ।
ਇੱਕ ਹੋਰ ਚੋਣ ਦਾ ਐਲਾਨ: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ

Published: