ਕਿਸ਼ਤਵਾੜ/ਪੰਜਾਬ ਪੋਸਟ
ਗੁਆਂਢੀ ਸੂਬੇ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ ਦੁਰਾਡੇ ਜੰਗਲੀ ਇਲਾਕੇ ਅੱਜ ਮੁੜ ਦਹਿਸ਼ਤਗਰਦਾਂ ਖਿਲਾਫ਼ ਕਾਰਵਾਈ ਹੋਈ ਹੈ ਅਤੇ ਇਸ ਦਰਮਿਆਨ ਹੋਏ ਮੁਕਾਬਲੇ ਵਿਚ ਸੁਰੱਖਿਆ ਬਲਾਂ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਕਾਬਲਾ ਅੱਜ ਸਵੇਰੇ 11 ਵਜੇ ਦੇ ਕਰੀਬ ਕੇਸਵਾਂ ਦੇ ਜੰਗਲਾਂ ਵਿਚ ਸ਼ੁਰੂ ਹੋਇਆ। ਜਾਣਕਾਰੀ ਅਨੁਸਾਰ ਫੌਜ ਤੇ ਪੁਲੀਸ ਦੀ ਸਾਂਝੀ ਟੀਮ ਨੇ ਜੰਗਲ ਵਿਚ ਤਲਾਸ਼ੀ ਮੁਹਿੰਮ ਵਿੱਢੀ ਸੀ ਤੇ ਇਸ ਦੌਰਾਨ ਉਥੇ ਲੁਕੇ ਦਹਿਸ਼ਤਗਰਦਾਂ ਨਾਲ ਟਾਕਰਾ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਦੋ ਵਿਲੇਜ ਡਿਫੈਂਸ ਗਾਰਡਾਂ (ਵੀਡੀਜੀ’ਜ਼) ਦੀ ਹੱਤਿਆ ਮਗਰੋਂ ਵੀਰਵਾਰ ਸ਼ਾਮ ਤੋਂ ਕੁੰਟਵਾੜਾ ਤੇ ਕੇਸਵਾਂ ਦੇ ਜੰਗਲਾਂ ਵਿਚ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਅਪਰੇਸ਼ਨ ਜਾਰੀ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਉਹੀ ਦਹਿਸ਼ਤਗਰਦ ਹਨ ਜਿਨ੍ਹਾਂ ਨੇ ਦੋ ਪਿੰਡ ਵਾਸੀਆਂ ਦੀ ਹੱਤਿਆ ਕੀਤੀ ਸੀ।
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲੀ ਇਲਾਕੇ ‘ਚ ਮੁਕਾਬਲਾ: ਇੱਕ ਜਵਾਨ ਜ਼ਖ਼ਮੀ ਹੋਇਆ
Published: