ਟੋਕੀਓ/ਪੰਜਾਬ ਪੋਸਟ
ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਟਕਾਇਚੀ ਨੇ ਦੇਸ਼ ਦੀ ਪਾਰਲੀਮੈਂਟ ਦੇ ਹੇਠਲੇ ਸਦਨ ਨੂੰ ਭੰਗ ਕਰ ਦਿੱਤਾ ਹੈ, ਜਿਸ ਨਾਲ ਜਾਪਾਨ ਦੇਸ਼ ਅੰਦਰ 8 ਫਰਵਰੀ ਨੂੰ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਤਾਕਾਇਚੀ ਦੀ ਇਹ ਪੇਸ਼ਕਦਮੀ ਆਪਣੀ ਹਰਮਨਪਿਆਰਤਾ ਦਾ ਲਾਹਾ ਲੈ ਕੇ ਸੱਤਾਧਾਰੀ ਪਾਰਟੀ ਨੂੰ ਹਾਲੀਆ ਸਾਲਾਂ ਦੌਰਾਨ ਹੋਏ ਵੱਡੇ ਨੁਕਸਾਨ ਤੋਂ ਬਾਅਦ ਮੁੜ ਤੋਂ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਹੈ। ਇਸ ਫੈਸਲੇ ਨਾਲ ਉਸ ਬਜਟ ’ਤੇ ਵੋਟਿੰਗ ਵਿਚ ਦੇਰੀ ਹੋਵੇਗੀ ਜਿਸ ਦਾ ਮਕਸਦ ਸੰਘਰਸ਼ਸ਼ੀਲ ਅਰਥਚਾਰੇ ਨੂੰ ਹੁਲਾਰਾ ਦੇਣਾ ਅਤੇ ਵਧਦੀਆਂ ਕੀਮਤਾਂ ਨੂੰ ਕਾਬੂ ਹੇਠ ਲਿਆਉਣਾ ਹੈ। ਬੀਤੇ ਅਕਤੂਬਰ ਵਿੱਚ ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੀ ਤਾਕਾਇਚੀ ਨੂੰ ਅਜੇ ਸਿਰਫ ਤਿੰਨ ਮਹੀਨੇ ਹੋਏ ਹਨ, ਪਰ ਉਨ੍ਹਾਂ ਨੂੰ ਲਗਪਗ 70 ਫੀਸਦ ਦੀ ਮਜ਼ਬੂਤ ਪ੍ਰਵਾਨਗੀ ਰੇਟਿੰਗ ਵੀ ਮਿਲੀ ਹੋਈ ਹੈ। ਇਸ ਦੌਰਾਨ, ਹੁਣ 465 ਮੈਂਬਰੀ ਹੇਠਲੇ ਸਦਨ ਦੇ ਭੰਗ ਹੋਣ ਨਾਲ 12 ਦਿਨਾਂ ਦੀ ਮੁਹਿੰਮ ਦਾ ਰਾਹ ਪੱਧਰਾ ਹੋ ਗਿਆ ਹੈ, ਜੋ ਮੰਗਲਵਾਰ ਨੂੰ ਅਧਿਕਾਰਤ ਤੌਰ ‘ਤੇ ਸ਼ੁਰੂ ਹੋਵੇਗੀ।
ਜਾਪਾਨੀ ਪ੍ਰਧਾਨ ਮੰਤਰੀ ਸਨਾਏ ਟਕਾਇਚੀ ਨੇ ਦੇਸ਼ ਦੀ ਪਾਰਲੀਮੈਂਟ ਦੇ ਹੇਠਲੇ ਸਦਨ ਨੂੰ ਭੰਗ ਕੀਤਾ

Published:






