ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਵੱਡੇ ਭਰਾ ਜਸਜੀਤ ਸਿੰਘ ਸਮੁੰਦਰੀ ਦਾ ਕੈਨੇਡਾ ਵਿਚ ਦਿਹਾਂਤ

Published:

Rate this post

ਸਰੀ/ਪੰਜਾਬ ਪੋਸਟ
ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਅਤੇ ਸੀਨੀਅਰ ਭਾਜਪਾ ਆਗੂ ਸ. ਤਰਨਜੀਤ ਸਿੰਘ ਸੰਧੂ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਨਾਂ ਦੇ ਵੱਡੇ ਭਰਾ ਸ. ਜਸਜੀਤ ਸਿੰਘ ਸਮੁੰਦਰੀ ਦਾ ਕੈਨੇਡਾ ਵਿਚ ਦਿਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਹੋਣ ਕਾਰਨ ਜ਼ੇਰੇ ਇਲਾਜ ਦੇ ਆਲਮ ‘ਚ ਚੱਲ ਰਹੇ ਸਨ। ਸ. ਜਸਜੀਤ ਸਿੰਘ ਸਮੁੰਦਰੀ 72 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ। ਸ. ਬਿਸ਼ਨ ਸਿੰਘ ਸਮੁੰਦਰੀ ਦੇ ਪੁੱਤਰ ਅਤੇ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਵਜੋਂ ਉਨਾਂ ਨੇ ਵੀ ਆਪਣੀ ਸ਼ਖਸੀਅਤ ਸਦਕਾ ਸਮਾਜਕ ਹਲਕਿਆਂ ਵਿੱਚ ਨਾਮਣਾ ਖੱਟਿਆ ਅਤੇ ਸਤਿਕਾਰਤ ਥਾਂ ਬਣਾਈ। ਸ. ਜਸਜੀਤ ਸਿੰਘ ਸਮੁੰਦਰੀ ਦੇ ਚਲਾਣੇ ਉੱਤੇ ਦੇਸ਼ ਵਿਦੇਸ਼ ਤੋਂ ਭਾਰਤੀ ਅਤੇ ਖਾਸਕਰ ਪੰਜਾਬੀ ਭਾਈਚਾਰੇ ਵੱਲੋਂ ਸ. ਤਰਨਜੀਤ ਸਿੰਘ ਸੰਧੂ ਅਤੇ ਸਮੁੱਚੇ ਸਮੁੰਦਰੀ ਪਰਿਵਾਰ ਕੋਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

Read News Paper

Related articles

spot_img

Recent articles

spot_img