ਨਵੀਂ ਦਿੱਲੀ/ਪੰਜਾਬ ਪੋਸਟ
ਭਾਰਤ ਸਰਕਾਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੀਨੀਅਰ ਸਲਾਹਕਾਰ ਜੇਸਨ ਮਿਲਰ ਨੂੰ ਵਾਸ਼ਿੰਗਟਨ ਵਿੱਚ ਆਪਣਾ ਲਾਬਿਸਟ ਨਿਯੁਕਤ ਕੀਤਾ ਹੈ। ਇਸ ਦੌਰਾਨ, ਪਾਕਿਸਤਾਨ ਨੇ ਟਰੰਪ ਦੇ ਸਾਬਕਾ ਅੰਗ ਰੱਖਿਅਕ ਕੀਥ ਸ਼ਿਲਰ ਨੂੰ ਅਮਰੀਕਾ ਵਿੱਚ ਆਪਣਾ ਪ੍ਰਤੀਨਿਧੀ ਨਿਯੁਕਤ ਕੀਤਾ ਹੈ। ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ 7 ਮਈ ਤੋਂ 10 ਮਈ ਤੱਕ ਹੋਏ ਚਾਰ ਦਿਨਾਂ ਦੇ ਟਕਰਾਅ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਨੇ ਦੁਨੀਆ ਭਰ ਵਿੱਚ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨ ਲਈ ਕੂਟਨੀਤਕ ਯਤਨ ਤੇਜ਼ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਲਾਬਿਸਟ ਉਹ ਵਿਅਕਤੀ ਹੁੰਦਾ ਹੈ ਜੋ ਸਰਕਾਰੀ ਨੀਤੀਆਂ, ਕਾਨੂੰਨਾਂ ਅਤੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦਾ ਹੈ। ਇਹ ਕਿਸੇ ਸਮੂਹ, ਕਾਰੋਬਾਰ, ਜਾਂ ਵਿਅਕਤੀ ਵੱਲੋਂ ਵਕਾਲਤ ਕਰਦਾ ਹੈ। ਇਹ ਸਰਕਾਰੀ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਲਈ ਡੇਟਾ, ਸੰਚਾਰ ਅਤੇ ਨਿੱਜੀ ਸਬੰਧਾਂ ਦੀ ਵਰਤੋਂ ਕਰਦਾ ਹੈ।







