-1.1 C
New York

ਜਥੇਦਾਰ ਗਿ: ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਨੂੰ ਤਲਬ ਕੀਤਾ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਚੀਫ਼ ਖ਼ਾਲਸਾ ਦੀਵਾਨ ਦੇ ਵਿਰੁਧ ਲਿਖਤੀ ਸ਼ਿਕਾਇਤਾਂ ਪਹੁੰਚ ਰਹੀਆਂ ਸਨ। ਜਿਸ ਤੋਂ ਬਾਅਦ ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਤਲਬ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲੀਆਂ ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਦੇ 400 ਮੈਂਬਰਾਂ ਵਿਚੋਂ 280 ਮੈਂਬਰਾਂ ਦੇ ਪਤਿਤ ਹੋਣ ਦੀ ਸ਼ਿਕਾਇਤ ਮਿਲੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੰਜ ਨੇ 15 ਦਿਨਾਂ ਦੇ ਅੰਦਰ ਅੰਦਰ ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ।

Read News Paper

Related articles

spot_img

Recent articles

spot_img