-11.5 C
New York

ਘੱਲੂਘਾਰਾ ਦਿਵਸ ਸਬੰਧੀ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਪਏ; ਗਿ: ਗੜਗੱਜ ਵੱਲੋਂ ਕੀਤੀ ਗਈ ਅਰਦਾਸ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਰਦਾਸ ਕੀਤੀ ਜਾ ਰਹੀ ਹੈ। ਇਸ ਮੌਕੇ ਬਾਬਾ ਹਰਨਾਮ ਸਿੰਘ ਖ਼ਾਲਸਾ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਮੌਜੂਦ ਹਨ। ਜਥੇਦਾਰ ਵੱਲੋਂ ਕੌਮ ਦੇ ਨਾਂਅ ਸੰਦੇਸ਼ ਨਹੀਂ ਪੜ੍ਹਿਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਹੇ ਘੱਲੂਘਾਰਾ ਸਮਾਗਮ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਕਰਨ ’ਤੇ ਦਮਦਮੀ ਟਕਸਾਲ ਸਮੇਤ ਕਈ ਸਿੱਖ ਜਥੇਬੰਦੀਆਂ ਵਲੋਂ ਇਤਰਾਜ ਜਤਾਏ ਜਾਣ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਸਮੇਤ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਮ ਦੀ ਰਸਮ ਅਦਾ ਕੀਤੀ ਗਈ ਤੇ ਇਸ ਉਪਰੰਤ ਘੱਲੂਘਾਰਾ ਸਮਾਗਮ ਲਗਭਗ ਸ਼ਾਂਤੀਪੂਰਵਕ ਸਮਾਤਪਤ ਹੋ ਗਿਆ।

Read News Paper

Related articles

spot_img

Recent articles

spot_img