ਪੰਜਾਬ ਪੋਸਟ/ਬਿਓਰੋ
ਦੱਖਣ ਭਾਰਤੀ ਸੂਬੇ ਤਾਮਿਲਨਾਡੂ ਦੇ ਕੱਲਾਕੁਰਿਚੀ ਜ਼ਿਲੇ ਵਿੱਚ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਕਾਰਨ ਮਿ੍ਰਤਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ 35 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਕੱਲਾਕੁਰਿਚੀ ਜ਼ਿਲੇ ਦੇ ਮੈਜਿਸਟਰੇਟ ਨੇ ਕਿਹਾ ਕਿ ਵੱਖ-ਵੱਖ ਹਸਪਤਾਲਾਂ ’ਚ 109 ਵਿਅਕਤੀ ਭਰਤੀ ਹਨ। ਇਸ ਸਮੁੱਚੀ ਸਥਿਤੀ ਨਾਲ ਨਜਿੱਠਣ ਲਈ ਨੇੜਲੇ ਸਰਕਾਰੀ ਮੈਡੀਕਲ ਕਾਲਜਾਂ ਦੇ ਮਾਹਿਰਾਂ ਸਮੇਤ ਕਾਫ਼ੀ ਗਿਣਤੀ ਵਿੱਚ ਡਾਕਟਰਾਂ ਨੂੰ ਸੇਵਾ ਵਿੱਚ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਜੀਵਨ ਸਹਾਇਤਾ ਪ੍ਰਣਾਲੀ ਵਾਲੀਆਂ ਕਈ ਐਂਬੂਲੈਂਸਾਂ ਵੀ ਉੱਥੇ ਮੌਜੂਦ ਹਨ।
ਤਾਮਿਲਨਾਡੂ ਜ਼ਹਿਰੀਲੀ ਸ਼ਰਾਬ ਮਾਮਲੇ ’ਚ ਮਿ੍ਤਕਾਂ ਦੀ ਗਿਣਤੀ 35 ਤੱਕ ਜਾ ਪਹੁੰਚੀ

Published: