ਨਿਊਯਾਰਕ, ਅਮਰੀਕਾ/ਪੰਜਾਬ ਪੋਸਟ
ਜੋਅ ਬਾਇਡਨ ਦੇ ਪਿੱਛੇ ਹਟਣ ਮਗਰੋਂ ਕਮਲਾ ਹੈਰਿਸ ਨੇ ਅਮਰੀਕੀ ਰਾਸ਼ਟਰਪਤੀ ਚੋਣ ਲਈ ਆਪਣੀ ਦਾਅਵੇਦਾਰੀ ਪੱਕੀ ਕਰ ਲਈ ਹੈ। ਮੌਜੂਦਾ ਸਮੇਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕੁੱਲ 1976 ਡੈਲੀਗੇਟ ਦੇ ਜਾਦੂਈ ਅੰਕੜੇ ਨੂੰ ਸੁਰੱਖਿਅਤ ਕਰ ਲਿਆ ਹੈ ਜੋ ਉਨਾਂ ਨੂੰ ਡੈਮੋਕਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਦੀ ਨਾਮਜ਼ਦਗੀ ਜਿੱਤਣ ਲਈ ਲੋੜੀਂਦੇ ਸਨ। ਇਸ ਤਰਾਂ, ਅਮਰੀਕਾ ਵਿਚ ਹੋਣ ਵਾਲੀਆਂ ਚੋਣਾਂ ਲਈ ਕਮਲਾ ਹੈਰਿਸ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਆਪਣਾ ਦਾਅਵਾ ਮਜ਼ਬੂਤ ਕਰ ਲਿਆ ਹੈ ਅਤੇ ਹੁਣ ਉਨਾਂ ਦੀ ਸਿੱਧੀ ਟੱਕਰ ਹਮਲਾਵਰ ਅੰਦਾਜ਼ ਵਿੱਚ ਨਜ਼ਰ ਆ ਰਹੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨਾਲ ਹੋਣ ਦਾ ਰਾਹ ਬਣ ਗਿਆ ਹੈ।