-1.3 C
New York

ਕਾਂਸਟੇਬਲ ਕੁਲਵਿੰਦਰ ਕੌਰ ਨਾਲ ਡਟੀਆਂ ਕਿਸਾਨ ਜਥੇਬੰਦੀਆਂ, ਇਨਸਾਫ਼ ਮਾਰਚ ਕਰਨ ਦਾ ਕੀਤਾ ਐਲਾਨ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਚੰਡੀਗੜ੍ਹ ਹਵਾਈ ਅੱਡੇ ’ਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ’ਤੇ ਥੱਪੜ ਮਾਰਨ ਵਾਲੀ ਸੀ ਆਈ ਐੱਸ ਐੱਫ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਯੂਨੀਅਨਾਂ ਨੇ ਖੜਨ ਦਾ ਫ਼ੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁਅੱਤਲ ਕਾਂਸਟੇਬਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਬਾਲੀਵੁੱਡ ਅਦਾਕਾਰਾ ਰਣੌਤ ਨੇ ਕੁਲਵਿੰਦਰ ਨੂੰ ‘ਖਾਲਿਸਤਾਨ ਕੌਰ’ ਕਿਹਾ ਸੀ। ਇਸ ਦੌਰਾਨ, ਕੁਲਵਿੰਦਰ ਨੇ ਕੀਤਾ ਸੀ ਕਿ ਉਸ ਦੀ ਮਾਂ 2020 ਦੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਹਿੱਸਾ ਸੀ, ਜਦੋਂ ਅਭਿਨੇਤਰੀ ਕੰਗਨਾ ਨੇ ਟਿੱਪਣੀ ਕੀਤੀ ਸੀ ਕਿ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ 100 ਰੁਪਏ ਵਿੱਚ ਕਿਰਾਏ ’ਤੇ ਲਿਆ ਜਾ ਸਕਦਾ ਹੈ। ਜਥੇਬੰਦੀਆਂ ਨੇ ਕਿਹਾ ਕਿ ਉਹ ਮਾਮਲੇ ਦੀ ਢੁੱਕਵੀਂ ਜਾਂਚ ਦੀ ਮੰਗ ਕਰਨ ਲਈ ਪੰਜਾਬ ਦੇ ਡੀ ਜੀ ਪੀ ਨੂੰ ਮਿਲਣਗੇ।
ਉਨ੍ਹਾਂ ਦੱਸਿਆ ਕਿ ਕੁਲਵਿੰਦਰ ਨੂੰ ਇਨਸਾਫ਼ ਦਿਵਾਉਣ ਲਈ 9 ਜੂਨ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਐੱਸ ਐੱਸ ਪੀ ਮੁਹਾਲੀ ਦੇ ਦਫ਼ਤਰ ਤੱਕ ਇਨਸਾਫ਼ ਮਾਰਚ ਕੱਢਿਆ ਜਾਵੇਗਾ। ਆਗੂਆਂ ਨੇ ਚੰਡੀਗੜ੍ਹ ਹਵਾਈ ਅੱਡੇ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਵੱਲੋਂ ਵਰਤੇ ਗਏ ਸ਼ਬਦਾਂ ’ਤੇ ਵੀ ਇਤਰਾਜ਼ ਜਤਾਇਆ ਅਤੇ ਪੰਜਾਬ ਦੇ ਲੋਕਾਂ ਨੂੰ ਵੱਖਵਾਦੀ ਕਹਿਣ ’ਤੇ ਉਨ੍ਹਾਂ ਅਭਿਨੇਤਰੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੁਲਵਿੰਦਰ ਦਾ ਭਰਾ ਉਨ੍ਹਾਂ ਦੀ ਜਥੇਬੰਦੀ ਦਾ ਹਿੱਸਾ ਸੀ ਅਤੇ ਕਿਸਾਨ ਅੰਦੋਲਨਾਂ ਵਿੱਚ ਸਰਗਰਮ ਰਿਹਾ ਹੈ।

Read News Paper

Related articles

spot_img

Recent articles

spot_img