ਖਰੜ/ਪੰਜਾਬ ਪੋਸਟ
ਪੰਜਾਬੀ ਲੋਕ ਸੰਗੀਤ ਜਗਤ ਵਿਚ ਮਸ਼ਹੂਰ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਬੱਗਾ ਖਰੜ ਵਿੱਚ ਸਥਿਤ ਸਵੇਰੇ ਅਪਣੇ ਘਰ ਵਿਚ ਸਨ ਜਦੋਂ ਅਚਾਨਕ ਉਨ੍ਹਾਂ ਨੂੰ ਸੀਨੇ ਵਿਚ ਦਰਦ ਮਹਿਸੂਸ ਹੋਇਆ। ਪਰਿਵਾਰਕ ਮੈਂਬਰਾਂ ਉਨ੍ਹਾਂ ਨੂੰ ਮੋਹਾਲੀ ਹਸਪਤਾਲ ਲੈ ਗਏ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਬੱਗਾ ਹਾਲ ਹੀ ਵਿੱਚ ਵਿਦੇਸ਼ ਤੋਂ ਵਾਪਸ ਆਏ ਸਨ। ਉਨ੍ਹਾਂ ਦੇ ਦੋ ਪੁੱਤਰ ਤੇ ਇੱਕ ਧੀ ਹੈ, ਜਿਨ੍ਹਾਂ ਵਿਚੋਂ ਦੋਵੇਂ ਪੁੱਤਰ ਇਸ ਵੇਲੇ ਕੈਨੇਡਾ ਵਿਚ ਹਨ। ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਅੰਤਮ ਸਸਕਾਰ ਉਨ੍ਹਾਂ ਦੇ ਪੁੱਤਰਾਂ ਦੇ ਵਾਪਸ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ। ਕਰਮਜੀਤ ਬੱਗਾ ਨੇ ਬਹੁਤ ਛੋਟੀ ਉਮਰ ਵਿਚ ਹੀ ਸੰਗੀਤ ਨਾਲ ਰੁਝਾਨ ਬਣਾਇਆ ਸੀ। ਉਨ੍ਹਾਂ ਪੰਜਾਬ ਦੇ ਲੋਕ ਸਾਜ਼ ਅਲਗੋਜ਼ੇ ਨੂੰ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਦੁਨੀਆ ਦੇ ਕਈ ਦੇਸ਼ਾਂ ਵਿੱਚ ਮੰਚਾਂ ‘ਤੇ ਪਹੁੰਚਾਇਆ।







