ਪੰਜਾਬ ਪੋਸਟ/ਬਿਓਰੋ
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਨਾਲ ਜੁੜਦੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਿਤ ਭਿ੍ਰਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਆਪਣੀ ਗਿ੍ਰਫ਼ਤਾਰੀ ਨੂੰ ਹੁਣ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਹੇਠਲੀ ਅਦਾਲਤ ਦੇ 26 ਜੂਨ ਦੇ ਉਨਾਂ ਹੁਕਮਾਂ ਨੂੰ ਵੀ ਚੁਣੌਤੀ ਦਿੱਤੀ ਜਿਸ ਤਹਿਤ ਉਨਾਂ ਨੂੰ ਸੀ. ਬੀ. ਆਈ. ਦੀ ਹਿਰਾਸਤ ਵਿੱਚ ਭੇਜਿਆ ਗਿਆ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ 29 ਜੂਨ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟਰੇਟ ਵੱਲੋਂ ਕੇਜਰੀਵਾਲ ਨੂੰ ਮਾਰਚ ਮਹੀਨੇ ਗਿ੍ਰਫਤਾਰ ਕੀਤਾ ਗਿਆ ਸੀ। ਉਦੋਂ ਤੋਂ ਬਾਅਦ ਅਦਾਲਤ ਦੀ ਕਾਰਵਾਈ ਦੀ ਲੰਮੀ ਲੜੀ ਚੱਲੀ ਹੈ ਜਿਸ ਤਹਿਤ ਹੁਣ ਕੇਜਰੀਵਾਲ ਨੇ ਹਾਈਕੋਰਟ ਦਾ ਰੁਖ਼ ਕੀਤਾ ਹੈ।
ਸੀ.ਬੀ. ਆਈ. ਦੀ ਕਾਰਵਾਈ ਵਿਰੁੱਧ ਅਰਵਿੰਦ ਕੇਜਰੀਵਾਲ ਪਹੁੰਚੇ ਹਾਈ ਕੋਰਟ

Published: