ਪੰਜਾਬ ਪੋਸਟ/ਬਿਓਰੋ
ਦਿੱਲੀ ਹਾਈਕੋਰਟ ਦੀ ਜਸਟਿਸ ਨੀਨਾ ਬਾਂਸਲ ਕਿ੍ਰਸ਼ਨਾ ਦੀ ਅਗਵਾਈ ਵਾਲੀ ਬੈਂਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ। ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ ਗਿ੍ਰਫਤਾਰ ਕੀਤਾ ਸੀ ਅਤੇ ਇਸ ਉਪਰੰਤ ਬੀਤੇ ਦਿਨੀਂ ਸੀ. ਬੀ. ਆਈ. ਨੇ ਵੀ ਗਿ੍ਰਫਤਾਰ ਕੀਤਾ ਸੀ। ਸੀ. ਬੀ. ਆਈ. ਦੀ ਇਹ ਕਾਰਵਾਈ ਆਬਕਾਰੀ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਇੱਕ ਸਥਾਨਕ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਕੁੱਝ ਦਿਨ ਬਾਅਦ ਆਈ ਸੀ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੇ ਹੇਠਲੀ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ ਜਿਸ ਰਾਹੀਂ ਉਨਾਂ ਨੂੰ ਤਿੰਨ ਦਿਨਾਂ ਲਈ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
ਕੇਜਰੀਵਾਲ ਦੀ ਗਿ੍ਰਫਤਾਰੀ ਖਿਲਾਫ ਪਟੀਸ਼ਨ ’ਤੇ ਅੱਜ ਸੁਣਵਾਈ ਕਰੇਗੀ ਦਿੱਲੀ ਹਾਈ ਕੋਰਟ

Published: