ਨਵੀਂ ਦਿੱਲੀ/ਪੰਜਾਬ ਪੋਸਟ
ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੈਡੀਕਲ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਇਸ ਫੈਸਲੇ ਦੇ ਨਾਲ ਹੀ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿਆਂਇਕ ਹਿਰਾਸਤ ਵਿੱਚ ਕੇਜਰੀਵਾਲ ਦੀਆਂ ਮੈਡੀਕਲ ਜ਼ਰੂਰਤਾਂ ਦਾ ਧਿਆਨ ਰੱਖਣ। ਇਸ ਫੈਸਲੇ ਦੇ ਨਾਲ ਹੀ ਅਦਾਲਤ ਦੀ ਜੱਜ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵੀ 19 ਜੂਨ ਤੱਕ ਵਧਾ ਦਿੱਤੀ ਹੈ। ਇਸ ਤਰ੍ਹਾਂ ਅਰਵਿੰਦ ਕੇਜਰੀਵਾਲ ਨੂੰ ਅੰਤਿਮ ਜ਼ਮਾਨਤ ਦੇ ਮਾਮਲੇ ਵਿੱਚ ਫਿਲਹਾਲ ਕੋਈ ਰਾਹਤ ਮਿਲਦੀ ਹੋਈ ਵਿਖਾਈ ਨਹੀਂ ਦੇ ਰਹੀ।