ਨਵੀਂ ਦਿੱਲੀ/ਪੰਜਾਬ ਪੋਸਟ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਇੱਕ ਵੱਡੀ ਰਾਹਤ ਮਿਲੀ ਹੈ ਅਤੇ ਇਸ ਤਹਿਤ ਕੇਜਰੀਵਾਲ ਨੂੰ ਇੱਕ ਲੱਖ ਰੁਪਏ ਦੀ ਜ਼ਮਾਨਤ ਰਾਸ਼ੀ ’ਤੇ ਇਹ ਰਾਹਤ ਮਿਲੀ ਹੈ ਹਾਲਾਂਕਿ ਈ. ਡੀ. ਨੇ ਜ਼ਮਾਨਤ ਦਾ ਵਿਰੋਧ ਕਰਨ ਲਈ 48 ਘੰਟੇ ਦਾ ਸਮਾਂ ਮੰਗਿਆ ਹੈ। ਰਾਊਜ਼ ਐਵੇਨਿਊ ਕੋਰਟ ਨੇ ਕਿਹਾ ਕਿ ਕੇਜਰੀਵਾਲ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ ’ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਸ ਤੋਂ ਪਹਿਲਾਂ, ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ। ਉਨ੍ਹਾਂ ਨੂੰ ਈ.ਡੀ. ਨੇ ਮੁਲਜ਼ਮ ਬਣਾਇਆ ਸੀ ਅਤੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕੀਤਾ ਸੀ। ਇਸ ਦਰਮਿਆਨ, ਦਿੱਲੀ ਦੇ ਮੁੱਖ ਮੰਤਰੀ ਨੂੰ ਮਈ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਸੁਭਾਵਕ ਤੌਰ ਉੱਤੇ ਕਾਫੀ ਉਤਸ਼ਾਹ ਵੇਖਿਆ ਜਾ ਰਿਹਾ ਹੈ।
ਸ਼ਰਾਬ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

Published: