ਨਵੀਂ ਦਿੱਲੀ/ਪੰਜਾਬ ਪੋਸਟ
ਦਿੱਲੀ ਦੀ ਇੱਕ ਅਦਾਲਤ ਨੇ ਦਿੱਲੀ ਦੀ ਸਰਕਾਰ ਨਾਲ ਸਬੰਧਤ ਦੱਸੇ ਜਾਂਦੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 19 ਜੂਨ ਲਈ ਤੈਅ ਕੀਤੀ ਹੈ। ਐਡੀਸ਼ਨਲ ਸੈਸ਼ਨ ਜੱਜ ਮੁਕੇਸ਼ ਕੁਮਾਰ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਣ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਮਾਮਲਾ ਹੁਣ 19 ਜੂਨ ਨੂੰ ਅੱਗੇ ਤੁਰੇਗਾ।
ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 19 ਜੂਨ ਨੂੰ

Published: