9.9 C
New York

ਹਾਈਕੋਰਟ ਦੇ ਹੁਕਮਾਂ ਖ਼ਿਲਾਫ਼ ਕੇਜਰੀਵਾਲ ਸੁਪਰੀਮ ਕੋਰਟ ਪੁੱਜੇ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਸੀ. ਬੀ. ਆਈ. ਵੱਲੋਂ ਆਪਣੀ ਗ੍ਰਿਫ਼ਤਾਰੀ ਰੱਦ ਕਰਨ ਤੋਂ ਇਨਕਾਰ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੀਐਮ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ।

ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ, ਜਦੋਂ ਉਹ ਈਡੀ ਦੁਆਰਾ ਦਾਇਰ ਇੱਕ ਮਨੀ ਲਾਂਡਰਿੰਗ ਕੇਸ ਦੇ ਸਬੰਧ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ। ਬਾਅਦ ਵਿਚ ਉਸਨੂੰ ਈਡੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਪਰ ਉਸ ਨੂੰ ਸੀਬੀਆਈ ਕੇਸ ਵਿੱਚ ਅਜੇ ਤੱਕ ਜ਼ਮਾਨਤ ਨਹੀਂ ਮਿਲੀ ਹੈ। ਇਸੇ ਕਰਕੇ ਉਹ ਜੇਲ੍ਹ ਵਿੱਚ ਹੈ।

Read News Paper

Related articles

spot_img

Recent articles

spot_img