ਅੰਮ੍ਰਿਤਸਰ/ਪੰਜਾਬ ਪੋਸਟ
ਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ ਅਤੇ ਭਾਰਤੀ ਕਿਸਾਨ ਏਕਤਾ ਵਲੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਸ਼੍ਰੀ ਜਪੁਜੀ ਸਾਹਿਬ ਦੇ ਅਖੰਡ ਜਾਪ ਦੀ ਪੁਲਿਸ ਵੱਲੋਂ ਕਥਿਤ ਤੌਰ ‘ਤੇ ਕੀਤੀ ਗਈ ਮਰਿਆਦਾ ਭੰਗ ਕਰਨ ’ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਪੱਤਰ ’ਚ ਭਾਰਤੀ ਕਿਸਾਨ ਏਕਤਾ ਅਤੇ ਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਮਰਿਆਦਾ ਭੰਗ ਕਰਨ ਵਾਲੇ ਅਫਸਰਾਂ ਨੂੰ ਸ਼੍ਰੀ ਆਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਜਾਵੇ। ਸ਼ਿਕਾਇਤ ਤਹਿਤ ਇਲਜ਼ਾਮ ਲੱਗੇ ਹਨ ਕਿ ਪੁਲਿਸ ਕਾਰਵਾਈ ਵਾਲੇ ਦਿਨ ਇਹ ਜਾਪ ਗੁਰਮਤਿ ਮਰਿਆਦਾ ਅਨੁਸਾਰ ਇੱਕ ਪੱਕਾ ਸ਼ੈਡ ਬਣਾ ਕੇ ਉਸ ਦੇ ਥੱਲੇ ਟਰਾਲੀ ਵਿੱਚ ਸੁਸ਼ੋਭਿਤ ਪਾਲਕੀ ਸਾਹਿਬ ਵਿੱਚ ਕੀਤੇ ਜਾ ਰਹੇ ਸਨ, ਜਿਸ ਦਿਨ ਪੁਲਿਸ ਨੇ ਮੋਰਚੇ ਉੱਪਰ ਹਮਲਾ ਕਰ ਕਿਸਾਨਾਂ ਦੀ ਫੜੋ ਫੜੀ ਸ਼ੁਰੂ ਕੀਤੀ ਤਾਂ ਉਸ ਸਮੇਂ ਦਿਨ ਪੋਥੀ ਸਾਹਿਬ ਤੋਂ ਪਾਠ ਕਰ ਰਹੀ ਬੀਬੀ ਨੂੰ ਧੱਕੇ ਨਾਲ ਤਾਬਿਆ ਤੋਂ ਉਠਾਇਆ ਗਿਆ। ਜਪੁਜੀ ਸਾਹਿਬ ਦੇ ਅਖੰਡ ਜਾਪ ਦੇ ਵੀਰਵਾਰ, 20 ਮਾਰਚ, ਸਵੇਰੇ 10 ਵਜੇ ਸੰਪੂਰਨ ਭੋਗ ਪਾਏ ਜਾਣੇ ਸਨ ਪਰ ਅੱਧ ਵਿਚਾਲੇ ਹੀ ਗੁਰਬਾਣੀ ਨੂੰ ਰੁਕਵਾ ਦਿੱਤਾ ਗਿਆ ਅਤੇ ਸੰਗਤਾਂ ਨੂੰ ਭੋਗ ਨਹੀਂ ਪਾਉਣ ਦਿੱਤਾ ਗਿਆ।
ਖਨੌਰੀ ਮੋਰਚੇ ’ਤੇ ਪੁਲਿਸ ਕਾਰਵਾਈ ਖਿਲਾਫ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪਹੁੰਚੀ ਸ਼ਿਕਾਇਤ

Published: